ਦਸੂਹਾ, 18 ਅਕਤੂਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਕਾਰਜਕਾਰੀ ਪਿ੍ੰਸੀਪਲ ਸੰਦੀਪ ਕੌਰ ਦੀ ਅਗਵਾਈ ਹੇਠ 'ਗਰੀਨ ਦੀਵਾਲੀ' ਦਾ ਤਿਉਹਾਰ ਮਨਾਇਆ | ਪ੍ਰੋਗਰਾਮ ਦੀ ਸ਼ੁਰੂਆਤ ਪ੍ਰਮਾਤਮਾ ਦੇ ਸ਼ਬਦ ਗਾਇਣ ਤੋਂ ਕੀਤੀ ਗਈ | ਪ੍ਰੋਗਰਾਮ ਦੇ ਇੰਚਾਰਜ ਅਸਿਸਟੈਂਟ ਪ੍ਰੋਫੈਸਰ ਇੰਦਰਪ੍ਰੀਤ ਕੌਰ ਤੇ ਅਸਿਸਟੈਂਟ ਪ੍ਰੋਫੈਸਰ ਸੋਨੀਆ ਕਟੋਚ ਸਨ | ਪ੍ਰੋਗਰਾਮ 'ਚ ਸਟੇਜ ਸਕੱਤਰ ਦੀ ਭੂਮਿਕਾ ਬੀ. ਐੱਡ. ਪਹਿਲੇ ਸਮੈਸਟਰ ਦੀਆਂ ਵਿਦਿਆਰਥਣਾਂ ਗੁਰਲੀਨ ਕੌਰ ਤੇ ਆਂਚਲ ਵਲੋਂ ਨਿਭਾਈ ਗਈ | ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ, ਭਾਸ਼ਨ, ਸਮੂਹਿਕ ਨਾਚ, ਕਵਿਤਾ, ਡਾਕੂਮੈਂਟਰੀ ਕਾਲਜ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਦੀਵਾਲੀ ਸੰਬੰਧੀ ਇਕ ਨੁੱਕੜ ਨਾਟਕ ਵੀ ਪੇਸ਼ ਕੀਤਾ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਬਿਨਾਂ ਪਟਾਕੇ ਚਲਾਏ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰਨਾ ਸੀ | ਇਸ ਮੌਕੇ 'ਤੇ ਵਿਦਿਆਰਥੀਆਂ ਦਾ 'ਦੀਵੇ ਸਜਾਉਣ ਦਾ ਮੁਕਾਬਲਾ' ਕਰਵਾਇਆ, ਜਿਸ ਵਿਚ ਹਰਸ਼ਿਤਾ ਨੇ ਪਹਿਲਾ, ਹਰਜੋਤ ਕੌਰ ਨੇ ਦੂਜਾ, ਹਰਪ੍ਰੀਤ ਕੌਰ, ਕਿਰਨਦੀਪ ਕੌਰ ਅਤੇ ਜਸਮੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਪ੍ਰੋਗਰਾਮ ਦੇ ਦੌਰਾਨ ਦੀਵਿਆਂ ਦੀ ਦੀਪਮਾਲਾ ਵੀ ਕੀਤੀ ਗਈ | ਪ੍ਰੋਗਰਾਮ 'ਚ ਸੀ. ਡੀ. ਓ. ਦੇ ਵਿਦਿਆਰਥੀ ਵੀ ਮੌਜੂਦ ਸਨ | ਇਸ ਮੌਕੇ ਕਾਲਜ ਦੀ ਸਮੁੱਚੀ ਮੈਨੇਜਮੈਂਟ ਕਮੇਟੀ, ਕਾਲਜ ਦੇ ਮੈਂਟਰ ਡਾ. ਵਰਿੰਦਰ ਕੌਰ ਪਿ੍ੰਸੀਪਲ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦਸੂਹਾ, ਐਜੂਕੇਸ਼ਨਲ ਟਰੱਸਟ ਦੇ ਡੀਨ ਡਾ. ਰੁਪਿੰਦਰ ਕੌਰ ਰੰਧਾਵਾ, ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਸੰਦੀਪ ਕੌਰ ਬੋਸਕੀ ਵਲੋਂ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ 'ਤੇ ਪਟਾਕੇ ਨਾ ਚਲਾ ਕੇ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ ਤੇ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |