21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਐੱਸ. ਪੀ. ਐਨ. ਕਾਲਜ ਦੇ ਹੋਮ ਸਾਇੰਸ ਤੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਨੇ ਦੀਵਾਲੀ ਮਨਾਈ

Ad Position 21
No active advertisement
ਅਜੀਤ ਡੈਸਕ 19-10-2025
ਮੁਕੇਰੀਆਂ, 18 ਅਕਤੂਬਰ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਦੇ ਹੋਮ ਸਾਇੰਸ ਤੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਇਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ | ਇਸ ਬਾਰੇ ਹੋਮ ਸਾਇੰਸ ਵਿਭਾਗ ਦੇ ਮੁਖੀ ਮੈਡਮ ਹਰਪ੍ਰੀਤ ਕੌਰ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ ਕਾਲਜ ਹੋਮ ਸਾਇੰਸ ਤੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਉਪਰਾਲੇ 'ਅਰਨਿੰਗ ਬਾਏ ਲਰਨਿੰਗ' ਦੇ ਅੰਤਰਗਤ ਲਗਾਈ ਗਈ ਹੈ, ਜਿਸ 'ਚ ਵਿਭਾਗੀ ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਬਣਾਈਆਂ ਰੋਜ਼ਾਨਾ ਘਰੇਲੂ ਵਰਤੋਂ ਦੀਆਂ ਵੱਖ-ਵੱਖ ਵਸਤਾਂ ਰਾਹੀਂ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ | ਉਨ੍ਹਾਂ ਇਹ ਵੀ ਕਿਹਾ ਕਿ ਸਾਡਾ ਇਹ ਨਿਰੰਤਰ ਯਤਨ ਰਿਹਾ ਹੈ ਕਿ ਵਿਦਿਆਰਥੀਆਂ ਲਈ ਰਸਮੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੇ ਹੁਨਰ ਨੂੰ ਨਿਖਾਰਦੇ ਹੋਏ ਰੁਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾ ਸਕਣ ਅਤੇ ਅੱਜ ਦੀ ਇਹ ਪ੍ਰਦਰਸ਼ਨੀ ਇਸੇ ਦਾ ਇਕ ਜਿਉਂਦਾ ਜਾਗਦਾ ਉਦਾਹਰਨ ਹੈ | ਇਸ ਦੇ ਨਾਲ ਹੀ ਪ੍ਰਦਰਸ਼ਨੀ ਦੌਰਾਨ ਦੀਵੇ ਸਜਾਉਣ, ਬੋਤਲ ਡੈਕੋਰੇਸ਼ਨ, ਐਂਬਰੋਇਡਰੀ ਆਰਟ ਤੇ ਪੇਂਟਿੰਗ ਦੇ ਮੁਕਾਬਲੇ ਵੀ ਕਰਵਾਏ ਗਏ | ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਇਸ ਪ੍ਰਦਰਸ਼ਨੀ ਵਿਚ ਸ਼ਿਰਕਤ ਕਰਕੇ ਪ੍ਰਬੰਧਕੀ ਵਿਭਾਗ ਤੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ ਗਈ | ਉਨ੍ਹਾਂ ਵਿਦਿਆਰਥੀਆਂ ਦੇ ਹੁਨਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਲੁਕੀ ਹੋਈ ਪ੍ਰਤਿਭਾ ਨੂੰ ਬਾਹਰ ਕੱਢਣ ਲਈ ਮੀਲ ਦਾ ਪੱਥਰ ਸਾਬਤ ਹੁੰਦੇ ਹਨ | ਇਸ ਦੇ ਨਾਲ ਹੀ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਲਈ 'ਅਰਨਿੰਗ ਬਾਏ ਲਰਨਿੰਗ' ਦੇ ਟੀਚੇ ਨੂੰ ਸਾਕਾਰ ਕਰਨ ਵਿਚ ਸਹਾਈ ਹੁੰਦੇ ਹਨ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੇ ਹੱਥੀਂ ਹੁਨਰ ਰਾਹੀਂ ਪੈਸਾ ਕਮਾਉਣ ਯੋਗ ਬਣਾਉਂਦੇ ਹਨ | ਪ੍ਰੋਗਰਾਮ ਦੇ ਅੰਤ ਵਿਚ ਕਾਲਜ ਹੋਮ ਸਾਇੰਸ ਵਿਭਾਗ ਦੇ ਮੁਖੀ ਮੈਡਮ ਹਰਪ੍ਰੀਤ ਕੌਰ ਨੇ ਕਾਲਜ ਪ੍ਰਬੰਧਕ ਕਮੇਟੀ ਤੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਦਾ ਸਮੇਂ-ਸਮੇਂ ਸਿਰ ਵਿਸ਼ੇਸ਼ ਸਹਿਯੋਗ ਦੇਣ ਲਈ ਧੰਨਵਾਦ ਕੀਤਾ | ਇਸ ਮੌਕੇ ਮੈਡਮ ਮੋਨਿਕਾ ਸੈਣੀ ਅਤੇ ਮੈਡਮ ਜੋਤੀ ਦੇ ਨਾਲ ਸਮੂਹ ਵਿਭਾਗੀ ਵਿਦਿਆਰਥੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ 'ਚ ਵਿਦਿਆਰਥੀ ਪ੍ਰੀਸ਼ਦ ਨੇ ਦੀਵਾਲੀ ਤੇ ਵਾਤਾਵਰਨ ਸੁਰੱਖਿਆ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24