ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)-ਦਿੱਲੀ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਸਕੂਲ ਨੂੰ ਰੰਗ-ਬਿਰੰਗੀ ਲੜੀਆਂ, ਦੀਵਿਆਂ ਤੇ ਰੰਗੋਲੀ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ | ਇਸ ਮੌਕੇ ਕਰਵਾਏ ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪਿ੍ੰ: ਮਾਰਿਆ ਜਾੱਨ ਤੇ ਡਾਇਰੈਕਟਰ ਅਨੁੱਜ ਤੋਲਾ ਤੇ ਅਮਿਤ ਤੋਲਾ ਵਲੋਂ ਸਾਂਝੇ ਤੌਰ 'ਤੇ ਦੀਪ ਜਲਾਉਣ ਦੀ ਰਸਮ ਅਦਾ ਕਰਕੇ ਕੀਤੀ ਗਈ, ਉਪਰੰਤ ਮਾਂ ਸਰਸਵਤੀ ਵੰਦਨਾ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਨੇ ਨਾਚ, ਨਾਟਕ, ਗੀਤ ਤੇ ਕਵਿਤਾਵਾਂ ਪੇਸ਼ ਕਰਕੇ ਸਾਰਿਆਂ ਦਾ ਮਨ ਮੋਹ ਲਿਆ | ਇਸ ਮੌਕੇ ਵਿਦਿਆਰਥੀਆਂ 'ਚ ਰੰਗੋਲੀ ਬਣਾਉਣ, ਦੀਵਿਆਂ ਦੀ ਸਜਾਵਟ, ਗ੍ਰੀਟਿੰਗ ਕਾਰਡ ਬਣਾਉਣ ਦੇ ਮੁਕਾਬਲੇ ਵੀ ਕਰਵਾਏ, ਜਿਨ੍ਹਾਂ 'ਚ ਹਿੱਸਾ ਲੈ ਕੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਪਿ੍ੰ: ਮਾਰਿਆ ਜਾੱਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੀਵਾਲੀ ਸਿਰਫ਼ ਇਕ ਤਿਉਹਾਰ ਨਹੀਂ, ਬਲਕਿ ਇਹ ਪ੍ਰਕਾਸ਼ ਸਮੇਤ ਅਗਿਆਨ 'ਤੇ ਗਿਆਨ ਤੇ ਝੂਠ 'ਤੇ ਸੱਚ ਦੀ ਜਿੱਤ ਦਾ ਵੀ ਪ੍ਰਤੀਕ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪਟਾਕਿਆਂ ਦੀ ਵਰਤੋਂ ਨਾ ਕਰਕੇ ਵੱਧ-ਵੱਧ ਬੂਟੇ ਲਗਾ ਕੇ ਗ੍ਰੀਨ ਦੀਵਾਲੀ ਮਨਾਉਣ, ਕਿਉਂਕਿ ਪਟਾਕਿਆਂ ਕਾਰਨ ਵਾਤਾਵਰਨ ਬਹੁਤ ਜ਼ਿਆਦਾ ਪ੍ਰਦੂਸ਼ਿਤ ਹੁੰਦਾ ਹੈ, ਜੋ ਮਨੁੱਖਾਂ ਸਮੇਤ ਪਸ਼ੂਆਂ, ਪੰਛੀਆਂ ਲਈ ਵੀ ਘਾਤਕ ਹੈ | ਇਸ ਮੌਕੇ ਡਾਇਰੈਕਟਰ ਅਨੁੱਜ ਤੋਲਾ ਤੇ ਅਮਿਤ ਤੋਲਾ ਨੇ ਸੰਬੋਧਨ ਕਰਦਿਆਂ ਸਾਰਿਆਂ ਨੂੰ ਦੀਵਾਲੀ ਦੀ ਵਧਾਈ ਦਿੱਤੀ ਅਤੇ ਗ੍ਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾਂ ਵਚਨਬੱਧ ਹੈ |