ਗੜ੍ਹਦੀਵਾਲਾ, 18 ਅਕਤੂਬਰ (ਚੱਗਰ)-ਗੁਰਦੁਆਰਾ ਸ੍ਰੀ ਸੁਖ ਸਾਗਰ ਸਾਹਿਬ ਪਿੰਡ ਮਿਰਜ਼ਾਪੁਰ ਜੰਡੇ (ਤਪ ਅਸਥਾਨ ਸੰਤ ਬਾਬਾ ਹਰਭਜਨ ਸਿੰਘ ਪਟਿਆਲਾ) ਵਿਖੇ ਸ੍ਰੀ ਗੁਰੂ ਤੇਗ ਬਹਾਦਰ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਤਿੰਨ ਦਿਨਾਂ ਗੁਰਮਤਿ ਸਮਾਗਮ ਬੀਤੀ ਰਾਤ ਆਰੰਭ ਹੋ ਗਿਆ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਨੇ ਗੁਰਮਤਿ ਵਿਚਾਰਾਂ ਸਰਵਣ ਕਰਾਉਂਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਉਨ੍ਹਾਂ ਦੀ ਸ਼ਹੀਦੀ ਸੰਬੰਧੀ ਜਾਣਕਾਰੀ ਦਿੱਤੀ | ਇਸ ਤੋਂ ਪਹਿਲਾਂ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਬੀਬੀ ਇਸ਼ਵਰਜੋਤ ਕੌਰ, ਬੀਬੀ ਅੰਮਿ੍ਤਪਾਲ ਕੌਰ, ਬੀਬੀ ਕਮਲਪ੍ਰੀਤ ਕੌਰ, ਬੀਬੀ ਗੁਰਜੋਤ ਕੌਰ ਤੇ ਭਾਈ ਰਮਨਪ੍ਰੀਤ ਸਿੰਘ ਸਾਊਥ ਕੋਰੀਆ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ, ਜਦ ਕਿ ਬਾਬਾ ਪਰਮਜੀਤ ਸਿੰਘ ਢਿੱਡਾ ਸਾਹਿਬ ਮੁਹਾਲੀ ਵਾਲਿਆ ਨੇ ਧਾਰਨਾ ਲਾ ਕੇ ਸੰਗਤਾਂ ਨੂੰ ਕੀਰਤਨ ਤੇ ਕਥਾ ਦੁਆਰਾ ਨਾਮ ਬਾਣੀ ਨਾਲ ਜੁੜਨ ਲਈ ਪ੍ਰੇਰਿਆ | ਇਸ ਮੌਕੇ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਗੁਰਪ੍ਰੀਤ ਸਿੰਘ ਨੇ ਕਥਾ ਕੀਰਤਨ ਕਰਦਿਆਂ ਦੱਸਿਆ ਕਿ 19 ਅਕਤੂਬਰ ਨੂੰ ਦਿਨੇ 10 ਤੋਂ 4 ਵਜੇ ਤੱਕ ਕਰਵਾਏ ਜਾ ਰਹੇ ਸਮਾਗਮ ਦੌਰਾਨ ਸੰਤ ਬਾਬਾ ਰਣਜੀਤ ਸਿੰਘ ਢਡਰੀਆਂ ਵਾਲੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ | ਸਮਾਗਮ ਦੌਰਾਨ ਬਾਬਾ ਬਲਬੀਰ ਸਿੰਘ ਬਿਰਧ ਆਸ਼ਰਮ ਵਾਲਿਆ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ | ਇਸ ਮੌਕੇ ਭਾਈ ਹਰਪ੍ਰੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਧਰਮ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੁਰਜੀਤ ਸਿੰਘ, ਡਾ. ਮਨਦੀਪ ਸਿੰਘ, ਜਗੀਰ ਸਿੰਘ, ਭੁਪਿੰਦਰ ਸਿੰਘ, ਦੀਪਾ ਪਟਿਆਲਾ, ਅੰਮਿ੍ਤਪਾਲ ਸਿੰਘ ਸਮੇਤ ਸਮਗਤਾਂ ਹਾਜ਼ਰ ਸਨ |