ਭੰਗਾਲਾ, 18 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਮਾਡਰਨ ਗਰੁੱਪ ਆਫ਼ ਕਾਲਜਿਜ਼ ਵਿਚ ਰੌਸ਼ਨੀਆਂ ਦਾ ਤਿਉਹਾਰ ਤੇ ਬੰਦੀਛੋੜ ਦਿਵਸ ਰਿਵਾਇਤੀ ਢੰਗ ਨਾਲ ਮਨਾਇਆ ਗਿਆ | ਇਸ ਦੀਪ ਉਤਸਵ ਦੇ ਮੌਕੇ ਵਿਦਿਆਰਥੀਆਂ ਵਲੋਂ ਭੰਗੜਾ, ਗਿੱਧਾ, ਸੰਗੀਤ, ਰੰਗੋਲੀ ਤੇ ਸ਼ਾਇਰੀ ਵਰਗੀਆਂ ਵੰਨਗੀਆਂ ਪੇਸ਼ ਕੀਤੀਆਂ ਗਈਆਂ | ਯੂਥ ਭਲਾਈ ਪ੍ਰੋਗਰਾਮ ਅਧੀਨ ਹੋਏ ਪ੍ਰੋਗਰਾਮ 'ਚ ਚੇਅਰਮੈਨ ਸੁਰਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਪ੍ਰੋਗਰਾਮ ਦੇ ਆਯੋਜਕ ਤਾਨਮੀਤ ਕੌਰ ਤੇ ਸਲੋਨੀ ਵਲੋਂ ਮਹਿਮਾਨਾਂ ਤੇ ਵਿਦਿਆਰਥੀਆਂ ਨੂੰ ਇਸ ਦਿਨ ਦੇ ਮਹੱਤਵ ਬਾਰੇ ਦੱਸਿਆ ਗਿਆ | ਮੁੱਖ ਮਹਿਮਾਨ ਤੋਂ ਇਲਾਵਾ ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਤੇ ਪਿ੍ੰਸੀਪਲ ਡਾ. ਜਤਿੰਦਰ ਕੁਮਾਰ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਪ੍ਰੋਗਰਾਮ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਦੌਰਾਨ ਡਾ. ਜਤਿੰਦਰ ਕੁਮਾਰ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ ਤੇ ਆਪਣੇ ਹੁਨਰ ਨੂੰ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਸੰਵਾਰਨ ਦਾ ਸੱਦਾ ਦਿੱਤਾ | ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਨੇ ਵੀ ਰੌਸ਼ਨੀਆਂ ਦੇ ਤਿਉਹਾਰ ਨੂੰ ਪ੍ਰਦੂਸ਼ਣ ਰਹਿਤ ਮਨਾਉਣ ਲਈ ਕਿਹਾ | ਇਸ ਮੌਕੇ ਪ੍ਰੋ. ਪਰਵਿੰਦਰ ਸਿੰਘ, ਪ੍ਰੋ. ਸੁਖਜਿੰਦਰ ਸਿੰਘ, ਡਾ. ਕਮਲ ਕਿਸ਼ੋਰ, ਪਰਮਿੰਦਰ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਸ਼ਾਮਲ ਹੋਏ, ਜਿਨ੍ਹਾਂ ਨੇ ਸਮਾਗਮ ਨੂੰ ਸਫਲਤਾ-ਪੂਰਵਕ ਨੇਪਰੇ ਚਾੜ੍ਹਨ ਲਈ ਆਪਣਾ ਭਰਪੂਰ ਸਹਿਯੋਗ ਦਿੱਤਾ |