ਦਸੂਹਾ, 18 ਅਕਤੂਬਰ (ਭੁੱਲਰ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ, ਜਿਸ 'ਚ ਵਿਦਿਆਰਥੀਆਂ ਦੇ ਮਾਤਾ-ਪਿਤਾ ਨੇ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਆਪਣੇ ਬੱਚੇ ਦੀ ਪੜ੍ਹਾਈ ਤੇ ਛਿਮਾਹੀ ਪੇਪਰਾਂ ਸੰਬੰਧੀ ਜਾਣਕਾਰੀ ਹਾਸਿਲ ਕੀਤੀ ਤੇ ਉਨ੍ਹਾਂ ਨੂੰ ਇੰਗਲਿਸ਼ ਹੈਲਪਰ ਪ੍ਰੋਗਰਾਮ ਤੇ ਰੀਡਿੰਗ ਕੰਪਰੀਹੈਨਸ਼ਨ ਅਸੈਸਮੈਂਟ (ਆਰ. ਸੀ. ਏ.) ਸੰਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਪਿ੍ੰਸੀਪਲ ਸੰਜੀਵ ਕੁਮਾਰ ਨੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਕਿਹਾ ਕਿ ਸਮੇਂ-ਸਮੇਂ ਸਿਰ ਬੱਚਿਆਂ ਦੀ ਕਾਰਗੁਜ਼ਾਰੀ ਸੰਬੰਧੀ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ ਤਾਂ ਕਿ ਸਮੇਂ ਰਹਿੰਦੇ ਉਨ੍ਹਾਂ ਦੇ ਕਮਜ਼ੋਰ ਪੱਖ ਨੂੰ ਠੀਕ ਕੀਤਾ ਜਾ ਸਕੇ | ਇਸ ਮੌਕੇ ਬਲਾਕ ਕੋਆਰਡੀਨੇਟਰ ਨਵਦੀਪ ਸਿੰਘ, ਬਲਵੀਰ ਸਿੰਘ ਨੇ ਵੀ ਵਿਸ਼ੇਸ਼ ਤੌਰ 'ਤੇ ਪੀ. ਟੀ. ਐਮ. ਦਾ ਨਿਰੀਖਣ ਕੀਤਾ | ਇਸ ਮੌਕੇ ਸਮੂਹ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ |