20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਜੀ. ਟੀ. ਬੀ. ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਬੀ. ਸੀ. ਏ. ਸਮੈਸਟਰ ਦੂਜੇ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 19-10-2025
ਦਸੂਹਾ, 18 ਅਕਤੂਬਰ (ਕੌਸ਼ਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਮਈ 2025 ਦੇ ਨਤੀਜਿਆਂ 'ਚ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਬੀ. ਸੀ. ਏ. ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਬੀ. ਸੀ. ਏ. ਦੂਜੇ ਸਮੈਸਟਰ ਦੀ ਕੋਮਲ ਜੋਸ਼ੀ ਨੇ 7.83 ਐੱਸ. ਜੀ. ਪੀ. ਏ., ਹਰਪ੍ਰੀਤ ਕੌਰ ਨੇ 7.75 ਐੱਸ. ਜੀ. ਪੀ. ਏ. ਤੇ ਪਲਕ ਦੀਪ ਨੇ 7.63 ਐੱਸ. ਜੀ. ਪੀ. ਏ. ਨਤੀਜੇ ਨਾਲ ਕ੍ਰਮਵਾਰ ਕਾਲਜ 'ਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ | ਵਿਦਿਆਰਥਣਾਂ ਦੀ ਇਸ ਸ਼ਾਨਦਾਰ ਸਫਲਤਾ ਲਈ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਵੀਰ ਸਿੰਘ ਰੰਧਾਵਾ, ਉਪ ਪ੍ਰਧਾਨਅਜਮੇਰ ਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਉਪ ਮੈਨੇਜਰ ਦੀਪ ਗਗਨ ਸਿੰਘ ਗਿੱਲ, ਸੈਕਟਰੀ ਭੁਪਿੰਦਰ ਸਿੰਘ, ਜੁਆਇੰਟ ਸੈਕਟਰੀ ਮਹਿੰਦਰ ਸਿੰਘ, ਪਿ੍ੰਸੀਪਲ ਡਾ. ਵਰਿੰਦਰ ਕੌਰ, ਡੀਨ ਐਜੂਕੇਸ਼ਨਲ ਇੰਨਸਟੀਟਿਊਸ਼ਨਜ਼ ਡਾ. ਰੁਪਿੰਦਰ ਕੌਰ ਰੰਧਾਵਾ, ਵਾਈਸ ਪਿ੍ੰਸੀਪਲ ਜੋਤੀ ਸੈਣੀ ਤੇ ਸਮੂਹ ਸਟਾਫ਼ ਨੇ ਸੰਬੰਧਿਤ ਵਿਭਾਗ ਦੇ ਅਧਿਆਪਕਾਂ, ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਗਰੀਨ ਦੀਵਾਲੀ ਮਨਾਉਣਾ ਸਮੇਂ ਦੀ ਮੁੱਖ ਲੋੜ-ਲਵਪ੍ਰੀਤ ਕੌਰ ਸੈਣੀ ਅਗਲੀ ਖ਼ਬਰ ਭੰਗਾਲਾ ਵਿਖੇ ਟ੍ਰੈਫਿਕ ਲਾਈਟਾਂ ਤੇ ਪੱਕਾ ਬੱਸ ਅੱਡਾ ਬਣਾਉਣ ਦੀ ਮੰਗ ਨੇ ਫੜਿਆ ਜ਼ੋਰ
Ad Position 24