ਗੜ੍ਹਸ਼ੰਕਰ, 18 ਸਤੰਬਰ (ਧਾਲੀਵਾਲ)-ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਗਿਆਨੀ ਬਲਵੀਰ ਸਿੰਘ ਚੰਗਿਆੜਾ ਕੈਨੇਡਾ ਤੋਂ ਪੰਜਾਬ ਵਰਤ ਆਏ ਹਨ | ਇਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਗਿਆਨੀ ਬਲਵੀਰ ਸਿੰਘ ਚੰਗਿਆੜਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ 'ਚ ਵੱਧ-ਚੜ੍ਹ ਕੇ ਹਿੱਸਾ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਤੋਂ ਇਲਾਵਾ ਜੰਮੂ ਕਸ਼ਮੀਰ ਤੋਂ ਗੜ੍ਹਸ਼ੰਕਰ ਰਸਤੇ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੇ ਨਗਰ ਕੀਰਤਨਾਂ ਦਾ ਗੜ੍ਹਸ਼ੰਕਰ 'ਚ ਭਰਵਾਂ ਸਵਾਗਤ ਕੀਤਾ ਜਾਵੇਗਾ ਤੇ ਸ਼ਹੀਦੀ ਸ਼ਤਾਬਦੀ ਸੰਬੰਧੀ ਗੜ੍ਹਸ਼ੰਕਰ 'ਚ ਸਮਾਗਮ ਕਰਵਾਏ ਜਾਣਗੇ |