20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਡੇਰਾ ਹਰਖੋਵਾਲ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਸੰਬੰਧੀ ਸੰਤ-ਮਹਾਂਪੁਰਖਾਂ ਦੀ ਇਕੱਤਰਤਾ

Ad Position 21
No active advertisement
ਅਜੀਤ ਡੈਸਕ 19-10-2025
ਹੁਸ਼ਿਆਰਪੁਰ, 18 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਨਿਰਮਲ ਭੇਖ ਗੁਰਮਤਿ ਪ੍ਰਚਾਰ ਮੰਡਲ ਸੇਵਾ ਸੁਸਾਇਟੀ ਦੀ ਇਕੱਤਰਤਾ ਨਿਰਮਲ ਕੁਟੀਆ ਪਿੰਡ ਕਿਲਾ ਬਰੁੂਨ ਵਿਖੇ ਸੰਤ ਅਮਰਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਤੇ ਸੰਤ ਕਰਮਜੀਤ ਸਿੰਘ ਟਿੱਬਾ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਹੋਈ | ਇਕੱਤਰਤਾ 'ਚ ਵੱਖ-ਵੱਖ ਸੰਪਰਦਾਵਾਂ ਨਾਲ ਸੰਬੰਧਿਤ ਸੰਤ ਮਹਾਪੁਰਖਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਤਪ ਅਸਥਾਨ ਸੰਤ ਬਾਬਾ ਜਵਾਲਾ ਸਿੰਘ ਡੇਰਾ ਸੰਤਗੜ੍ਹ ਹਰਖੋਵਾਲ ਤੋਂ ਗੁਰਦੁਆਰਾ ਸੀਸ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਏ ਜਾਣ ਵਾਲੇ ਨਗਰ ਕੀਰਤਨ ਸੰਬੰਧੀ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਸੰਤ ਮਹਾਂਵੀਰ ਸਿੰਘ ਤਾਜੇਵਾਲ ਨੇ ਦੱਸਿਆ ਕਿ ਇਹ ਨਗਰ ਕੀਰਤਨ 10 ਨਵੰਬਰ ਨੂੰ ਸਵੇਰੇ 8 ਵਜੇ ਡੇਰਾ ਸੰਤਗੜ੍ਹ ਹਰਖੋਵਾਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਆਰੰਭ ਹੋਵੇਗਾ | ਨਗਰ ਕੀਰਤਨ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਨਾਲ ਚੱਲ ਰਹੀਆਂ ਹਨ ਤੇ ਇਲਾਕੇ ਦੀਆਂ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਰਸਤੇ 'ਚ ਆਉਣ ਨਿਰਮਲ ਭੇਖ ਨਾਲ ਸੰਬੰਧਿਤ ਡੇਰਿਆਂ ਵਲੋਂ ਨਗਰ ਕੀਰਤਨ ਦਾ ਭਰਵਾ ਸਵਾਗਤ ਕੀਤਾ ਜਾਵੇਗਾ | ਇਸ ਮੌਕੇ ਸੰਤ ਬਲਵੀਰ ਸਿੰਘ ਟਿੱਬਾ ਸਾਹਿਬ, ਸੰਤ ਪ੍ਰੀਤਮ ਸਿੰਘ ਡੁਮੇਲੀ, ਮਹੰਤ ਤਰਲੋਚਨ ਸਿੰਘ ਡੇਰਾ ਵਿਰੱਕਤਾਂ, ਸੰਤ ਗੁਰਚਰਨ ਸਿੰਘ, ਬਾਬਾ ਬਲਵਿੰਦਰ ਸਿੰਘ ਲੰਗੇਰੀ, ਭਾਈ ਸਰਬਜੀਤ ਸਿੰਘ, ਤਰਸੇਮ ਸਿੰਘ ਨਿਰਮਲ ਕੁਟੀਆ ਜੌਹਲਾਂ, ਇੰਦਰਜੀਤ ਸਿੰਘ, ਜੀਤ ਸਿੰਘ, ਅਸ਼ੋਕ ਸਿੰਘ, ਹਰਜਿੰਦਰ ਸਿੰਘ ਅਟਾਰੀ ਆਦਿ ਸਮੇਤ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖੇਤਰੀ ਯੁਵਕ ਤੇ ਵਿਰਾਸਤ ਮੇਲੇ 'ਚ ਖ਼ਾਲਸਾ ਕਾਲਜ ਗੜ੍ਹਸ਼ੰਕਰ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Ad Position 24