26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਡਾ. ਰਵਜੋਤ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Ad Position 21
No active advertisement
ਅਜੀਤ ਡੈਸਕ 20-10-2025
ਹੁਸ਼ਿਆਰਪੁਰ, 19 ਅਕਤੂਬਰ (ਹਰਪ੍ਰੀਤ ਕੌਰ)-ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡਾਂ ਭੂੰਗਾ, ਨੂਰਪੁਰ, ਅੱਭੋਵਾਲ, ਭਟੋਲੀਆ, ਕੋਟਲੀ, ਕਬੀਰਪੁਰ ਤੇ ਗਿੱਲਾ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਕਈ ਸ਼ਿਕਾਇਤਾਂ ਤੇ ਮੁਸ਼ਕਿਲਾਂ ਦਾ ਮੌਕੇ 'ਤੇ ਹੀ ਹੱਲ ਕੀਤਾ | ਡਾ. ਰਵਜੋਤ ਸਿੰਘ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦੁਆਇਆ ਕਿ ਉਨ੍ਹਾਂ ਦੇ ਹਲਕੇ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਦੇ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਨਤਾ ਦੇ ਹਿੱਤਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਤੱਕ ਸਿਹਤ ਸੇਵਾਵਾਂ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ, ਗੁਣਵੱਤਾਪੂਰਨ ਸਿੱਖਿਆ ਤੇ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ | ਕੈਬਨਿਟ ਮੰਤਰੀ ਨੇ ਕਿਹਾ ਕਿ ਵਿਕਾਸ ਕਾਰਜਾਂ ਵਿਚ ਪਾਰਦਰਸ਼ਤਾ ਤੇ ਤੇਜ਼ੀ ਲਿਆਂਦੀ ਜਾਵੇਗੀ ਤਾਂ ਜੋ ਜਨਤਾ ਨੂੰ ਸਰਕਾਰ ਦੀਆਂ ਯੋਜਨਾਵਾਂ ਦਾ ਸਿੱਧਾ ਲਾਭ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਜੰਗਲਾਤ ਵਿਭਾਗ ਨੇ ਤੇਂਦੂਆ ਕੀਤਾ ਕਾਬੂ ਅਗਲੀ ਖ਼ਬਰ ਮਕਬੂਜ਼ਾ ਕਸ਼ਮੀਰ 'ਚ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ 3 ਮੰਤਰੀਆਂ ਵਲੋਂ ਅਸਤੀਫ਼ਾ
Ad Position 24