ਐਮਾਂ ਮਾਂਗਟ, 19 ਅਕਤੂਬਰ (ਗੁਰਾਇਆ)-ਹਲਕਾ ਦਸੂਹਾ ਅਧੀਨ ਪੈਂਦੇ ਪਿੰਡ ਹਿੰਮਤਪੁਰ ਦੇ ਸਮੂਹ ਪਿੰਡ ਵਾਸੀਆਂ ਤੇ ਪੰਚਾਇਤ ਮੈਂਬਰਾਂ ਦੀ ਇਕ ਮੀਟਿੰਗ ਸਰਪੰਚ ਸੁਰਿੰਦਰ ਸਿੰਘ, ਪ੍ਰਧਾਨ ਮਾਸਟਰ ਸੁੱਚਾ ਸਿੰਘ, ਜੈ ਦੇਵ ਸਿੰਘ, ਖ਼ਜ਼ਾਨਚੀ ਗੁਰਕੀਰਤ ਸਿੰਘ, ਜਗਤਾਰ ਸਿੰਘ, ਮੁਖ਼ਤਿਆਰ ਸਿੰਘ, ਬਲਵਿੰਦਰ ਸਿੰਘ, ਸੂਬੇਦਾਰ ਰਵੇਲ ਸਿੰਘ, ਹਰਜਿੰਦਰ ਸਿੰਘ, ਭੁਪਿੰਦਰ ਸਿੰਘ ਦੀ ਪ੍ਰਧਾਨਗੀ 'ਚ ਮੀਟਿੰਗ ਹੋਈ | ਮੀਟਿੰਗ 'ਚ ਸਰਬ ਸੰਮਤੀ ਦੇ ਨਾਲ ਪਿੰਡ ਵਾਸੀਆਂ ਨੇ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਤੋ ਮੰਗ ਕੀਤੀ ਹੈ ਕਿ ਸਾਡੇ ਪਿੰਡ ਦੇ ਗੁਰਦੁਆਰਾ ਕਲਗੀਧਰ ਸਾਹਿਬ ਤੋਂ ਲੈ ਕੇ ਹਾਈਵੇ ਨੂੰ ਜਾਂਦੀ ਲਿੰਕ ਰੋਡ ਜੋ ਕਿ ਪੂਰੀ ਤਰ੍ਹਾਂ ਨਾਲ ਕੱਚਾ ਰਸਤਾ ਹੈ ਉਸ 'ਤੇ ਪਿੰਡ ਵਾਸੀਆਂ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਉਸ ਕੱਚੇ ਰਸਤੇ 'ਤੇ ਮਿੱਟੀ ਪਾਈ ਜਾ ਰਹੀ ਹੈ, ਨੂੰ ਪੱਕੀ ਸੜਕ ਬਣਾਉਣ ਦੀ ਮੰਗ ਕੀਤੀ ਜਾਂਦੀ ਹੈ | ਇਸ ਮੌਕੇ ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਜਦੋਂ ਵੀ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕੋਈ ਧਾਰਮਿਕ ਸਮਾਗਮ ਕਰਵਾਇਆ ਜਾਂਦਾ ਹੈ ਤਾਂ ਇਸ 'ਚ ਆਉਣ ਜਾਣ ਵਾਲੀ ਸੰਗਤ ਨੂੰ ਇਹ ਰਸਤਾ ਕੱਚਾ ਹੋਣ ਕਰਕੇ ਸੰਗਤਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਕਰਕੇ ਇਸ ਰਸਤੇ ਨੂੰ ਪੱਕਾ ਕਰਕੇ ਬਣਾ ਦਿੱਤਾ ਜਾਵੇ ਤਾਂ ਜੋ ਉਥੇ ਤੋਂ ਆਉਂਦੀ ਜਾਂਦੀ ਸੰਗਤਾਂ ਤੇ ਰਾਹਗੀਰਾਂ ਨੂੰ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਪਿੰਡ ਵਾਸੀਆਂ ਨੇ ਹਲਕਾ ਵਿਧਾਇਕ ਨੂੰ ਬੇਨਤੀ ਕੀਤੀ ਹੈ ਕਿ ਜਲਦੀ ਇਸ ਰਸਤੇ 'ਤੇ ਪੱਕੀ ਸੜਕ ਬਣਾ ਦਿੱਤੀ ਜਾਵੇ | ਇਸ ਮੌਕੇ ਅਰਵਿੰਦਰਜੀਤ ਸਿੰਘ, ਮੋਹਣ ਸਿੰਘ ਸੈਣੀ, ਸੁਖਵਿੰਦਰ ਸਿੰਘ, ਪ੍ਰਦੀਪ ਸਿੰਘ ਸੋਨੂ, ਸੁਖਦੇਵ ਸਿੰਘ, ਨਰਿੰਦਰ ਸਿੰਘ, ਬਲਵੰਤ ਸਿੰਘ ਸੈਣੀ, ਅਵਤਾਰ ਸਿੰਘ ਸੈਣੀ, ਦਰਸ਼ਨ ਸਿੰਘ ਮੈਂਬਰ ਆਦੀ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਹੋਏ |
ਹਿੰਮਤਪੁਰ ਵਾਸੀਆਂ ਨੇ ਹਲਕਾ ਵਿਧਾਇਕ ਐਡਵੋਕੇਟ ਕਰਨਵੀਰ ਘੁੰਮਣ ਤੋਂ ਸੜਕ ਬਣਾਉਣ ਦੀ ਕੀਤੀ ਮੰਗ
ਅਜੀਤ ਡੈਸਕ
20-10-2025