26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੋਲਬਾਹਾ ਵਿਖੇ ਬੈਗਲੈੱਸ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 20-10-2025
ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ)-ਐਸ. ਸੀ. ਈ. ਆਰ. ਟੀ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੋਲਬਾਹਾ ਵਿਖੇ ਬੈਗਲੈੱਸ ਦਿਵਸ ਮਨਾਇਆ | ਇਸ ਵਿਸ਼ੇਸ਼ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਦੀ ਸਿੱਖਿਆ 'ਚ ਦਿਲਚਸਪੀ ਵਧਾਉਣਾ ਤੇ ਪਾਠਕ੍ਰਮ ਤੋਂ ਬਾਹਰ ਦੀਆਂ ਗਤੀਵਿਧੀਆਂ 'ਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਸੀ | ਬੈਗਲੈੱਸ ਦਿਵਸ 'ਤੇ ਬੱਚਿਆਂ ਨੂੰ ਕਿਤਾਬਾਂ ਤੇ ਨੋਟ-ਬੁੱਕਾਂ ਦੇ ਬੋਝ ਤੋਂ ਮੁਕਤ ਕਰਦੇ ਹੋਏ ਵੱਖ-ਵੱਖ ਗਤੀਵਿਧੀਆਂ ਵਿਚ ਹਿੱਸਾ ਲੈਣ ਦਾ ਮੌਕਾ ਦਿੱਤਾ | ਸਕੂਲ ਦੇ ਵਿਹੜੇ 'ਚ ਬੈੱਸਟ ਆਊਟ ਆਫ਼ ਵੇਸਟ ਦੇ ਬੈਨਰ ਹੇਠ ਰੰਗੋਲੀ ਤੇ ਕਲਾਸ-ਰੂਮ ਸਜਾਵਟ ਦਾ ਆਯੋਜਨ ਕੀਤਾ | ਵਿਦਿਆਰਥੀਆਂ ਨੇ ਉਤਸ਼ਾਹ ਤੇ ਜੋਸ਼ ਨਾਲ ਹਿੱਸਾ ਲਿਆ | ਇਸ ਮੌਕੇ ਸਕੂਲ ਇੰਚਾਰਜ ਸੁਭਾਸ਼ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਲਾਤਮਕ ਗਤੀਵਿਧੀਆਂ ਸਾਡੇ ਜੀਵਨ ਦਾ ਇਕ ਅਨਿੱਖੜਵਾਂ ਅੰਗ ਹਨ | ਇਸ ਮੌਕੇ ਸਕੂਲ ਦਾ ਸਮੂਹ ਸਟਾਫ ਵੀ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਆਦੇਸ਼ ਇੰਟਰਨੈਸ਼ਨਲ ਸਕੂਲ ਮਿਆਣੀ 'ਚ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਲੇਅ-ਵੇ ਮਾਡਲ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24