27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸ਼ੂਟਿੰਗ ਕੰਪੀਟੀਸ਼ਨ 'ਚ ਪਿਉ-ਪੁੱਤ ਨੇ ਸੋਨੇ ਦੇ ਤਗਮੇ ਹਾਸਿਲ ਕਰਕੇ ਇਤਿਹਾਸ ਸਿਰਜਿਆ

Ad Position 21
No active advertisement
ਅਜੀਤ ਡੈਸਕ 20-10-2025
ਦਸੂਹਾ, 19 ਅਕਤੂਬਰ (ਭੁੱਲਰ)-ਪੰਜਾਬ ਸਟੇਟ ਇੰਟਰ ਸਕੂਲ ਸ਼ੂਟਿੰਗ ਕੰਪੀਟੀਸ਼ਨ 2025 ਵਿਚ ਪਿਉ-ਪੁੱਤ ਨੇ ਸੋਨੇ ਦੇ ਤਗਮੇ ਹਾਸਿਲ ਕਰਕੇ ਨਵਾਂ ਇਤਿਹਾਸ ਸਿਰਜਿਆ | ਡਾ. ਕੁਲਦੀਪ ਸਿੰਘ ਮਿਨਹਾਸ ਤੇ ਉਨ੍ਹਾਂ ਦੇ ਬੇਟੇ ਦਿਸ਼ਾਂਤ ਠਾਕੁਰ ਨੇ ਪੰਜਾਬ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ ਵਲੋਂ ਕਰਵਾਈ ਗਈ, ਇਸ 60ਵੀਂਆਂ ਪੰਜਾਬ ਰਾਜ ਸ਼ੂਟਿੰਗ ਚੈਂਪੀਅਨਸ਼ਿਪ 2025 ਤੇ 25ਵੀਂ ਪੰਜਾਬ ਸਟੇਟ ਇੰਟਰ ਸਕੂਲ ਸ਼ੂਟਿੰਗ ਕੰਪੀਟੀਸ਼ਨ 2025 'ਚ ਭਾਗ ਲੈਂਦੇ ਹੋਏ ਦੋਨਾਂ ਨੇ ਪੰਜਾਬ ਪੱਧਰ ਤੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਪ੍ਰਤੀਨਿਧਤਾ ਕਰਦੇ ਹੋਏ ਸੋਨੇ ਦਾ ਤਗਮਾ ਹਾਸਿਲ ਕੀਤੇ | ਦਿਸ਼ਾਂਤ ਠਾਕੁਰ ਨੇ 25ਵੀਂ ਪੰਜਾਬ ਸਟੇਟ ਇੰਟਰ ਸਕੂਲ ਸ਼ੂਟਿੰਗ ਕੰਪੀਟੀਸ਼ਨ ਅੰਡਰ 19 ਦੇ ਵਰਗ 'ਚ ਭਾਗ ਲੈਂਦੇ ਹੋਏ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਸੋਨੇ ਦਾ ਤਗਮਾ ਹਾਸਿਲ ਕੀਤਾ ਅਤੇ ਉਨ੍ਹਾਂ ਦੇ ਪਿਤਾ ਡਾ. ਕੁਲਦੀਪ ਸਿੰਘ ਮਿਨਹਾਸ ਵਲੋਂ 50 ਮੀਟਰ ਫ਼੍ਰੀ ਪਿਸਟਲ ਦੇ ਮਾਸਟਰ ਪੁਰਸ਼ ਕੈਟਾਗਰੀ 'ਚ ਪਹਿਲਾ ਸਥਾਨ ਪ੍ਰਾਪਤ ਕਰਦੇ ਹੋਏ ਸੋਨੇ ਦਾ ਤਗਮਾ ਹਾਸਿਲ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸ਼ੀਂਹ ਮਾਰ ਗੋਤ ਸਤੀ ਮਾਤਾ ਦਾ ਮੇਲਾ 22 ਨੂੰ ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੀ ਵਿਦਿਆਰਥਣ ਗੁਰਲੀਨ ਕੌਰ ਦੀ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਲਈ ਚੋਣ
Ad Position 24