ਹੁਸ਼ਿਆਰਪੁਰ, 19 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ਼ਹੀਦ ਭਾਈ ਭਗਤ ਸਿੰਘ ਪਿੰਡ ਪੰਜੌੜਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ, ਬਾਬਾ ਜਸਪਾਲ ਸਿੰਘ ਨੇਕੀ ਵਾਲੇ, ਬਾਬਾ ਜੋਗਿੰਦਰ ਸਿੰਘ ਅਟਾਰੀ ਵਾਲੇ ਤੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਦੇ ਸਹਿਯੋਗ ਨਾਲ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ | ਇਸ ਮੌਕੇ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕਥਾਵਾਚਕ ਭਾਈ ਸਰਬਜੀਤ ਸਿੰਘ ਢੋਟੀਆਂ ਵਾਲੇ, ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਹਰੀ ਦਰਬਾਰ ਸੰਗੀਤ ਵਿਦਿਆਲਾ ਅਟਾਰੀ ਵਾਲੇ ਵਿਦਿਆਰਥੀਆਂ ਨੇ ਆਈਆਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕਥਾ-ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਉਥੇ ਗੁਰੂ ਤੇਗ਼ ਬਹਾਦਰ ਸਾਹਿਬ ਦੀ ਜੀਵਨੀ ਤੋਂ ਵੀ ਜਾਣੂ ਕਰਵਾਇਆ | ਇਸ ਮੌਕੇ ਜਿਥੇ ਮੰਚ ਸੰਚਾਲਨ ਦੀ ਸੇਵਾ ਭਾਈ ਕਮਲਜੀਤ ਸਿੰਘ ਨੇ ਨਿਭਾਈ | ਪ੍ਰਬੰਧਕਾਂ ਵਲੋਂ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ, ਪ੍ਰਧਾਨ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂ ਸ਼ਹਿਰ ਭਾਈ ਸੁਰਜੀਤ ਸਿੰਘ, ਇਕਬਾਲ ਸਿੰਘ ਖੇੜਾ, ਇੰਦਰਜੀਤ ਸਿੰਘ ਬਾਹੜਾ, ਸੁਖਵਿੰਦਰ ਸਿੰਘ ਗੋਬਿੰਦਪੁਰ, ਹਕੀਕਤ ਸਿੰਘ, ਸੋਹਣ ਸਿੰਘ, ਬਲਦੇਵ ਸਿੰਘ, ਸਾਬਕਾ ਚੇਅਰਮੈਨ ਪਰਮਜੀਤ ਸਿੰਘ ਪੰਜੌੜ, ਨੰਬਰਦਾਰ ਭੁਪਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਮਹਾਂਦਿਆਣਾ ਸਾਹਿਬ, ਜਗਤਾਰ ਸਿੰਘ, ਰਣਬੀਰ ਸਿੰਘ, ਗਿਆਨੀ ਤਰਲੋਕ ਸਿੰਘ ਪ੍ਰਧਾਨ ਗੁਰਦੁਆਰਾ ਬੇਰੀ ਸਾਹਿਬ, ਸੁਰਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸੰਤ ਲਛਮਣ ਦਾਸ ਅਮਰਜੀਤ ਸਿੰਘ, ਮਾਸਟਰ ਮਨਜੀਤ ਸਿੰਘ, ਅਮਰੀਕ ਸਿੰਘ, ਅਮਰਜੀਤ ਸਿੰਘ ਰਾਜਾ ਜਾਂਗਲੀਆਣਾ, ਕੁਲਦੀਪ ਸਿੰਘ ਅਜਨੋਹਾ ਕਿਰਪਾਲ ਸਿੰਘ ਅਜਨੋਹਾ, ਰਣਜੋਧ ਸਿੰਘ, ਬਾਬਾ ਜਰਨੈਲ ਸਿੰਘ ਨਡਾਲੋਂ, ਲਖਵਿੰਦਰ ਸਿੰਘ ਨਡਾਲੋਂ, ਧਰਮਿੰਦਰ ਸਿੰਘ ਸੋਨੂੰ ਨਡਾਲੋਂ, ਪਰਮਜੀਤ ਸਿੰਘ ਭਾਮ, ਸਾਬਕਾ ਸਰਪੰਚ ਜਸਬੀਰ ਸਿੰਘ ਭੱਟੀ ਨਡਾਲੋਂ, ਡਾ. ਸੁਰਿੰਦਰਪਾਲ ਸਿੰਘ ਈਸਪੁਰ, ਬਲਜਿੰਦਰ ਸਿੰਘ ਖ਼ਾਲਸਾ, ਪ੍ਰਭਦੀਪ ਸਿੰਘ, ਕਰਨ ਸਿੰਘ ਆਦਿ ਹਾਜ਼ਰ ਸਨ |