30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸਰਕਾਰੀ ਆਈ. ਟੀ. ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵਲੋਂ 6 ਨੂੰ ਤਰਨ ਤਾਰਨ ਵਿਖੇ ਧਰਨੇ ਦਾ ਐਲਾਨ

Ad Position 21
No active advertisement
ਅਜੀਤ ਡੈਸਕ 01-11-2025
ਹੁਸ਼ਿਆਰਪੁਰ, 31 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸਰਕਾਰੀ ਆਈ. ਟੀ. ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ, ਜਿਸ 'ਚ ਸੂਬਾ ਕਮੇਟੀ ਮੈਂਬਰਾਂ ਨੇ ਸਰਬਸੰਮਤੀ ਨਾਲ ਇਹ ਫ਼ੈਸਲਾ ਕੀਤਾ ਕਿ ਸਰਕਾਰੀ ਆਈ. ਟੀ. ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਬੈਨਰ ਹੇਠ 6 ਨਵੰਬਰ ਨੂੰ ਤਰਨਤਾਰਨ ਸਾਹਿਬ ਵਿਖੇ ਹੋਣ ਜਾ ਰਹੀਂ ਜ਼ਿਮਨੀ ਚੋਣਾਂ ਦੌਰਾਨ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਤੇ ਲੋਕ ਮਾਰੂ ਨੀਤੀਆਂ ਖ਼ਿਲਾਫ਼ ਧਰਨਾ ਦਿੱਤਾ ਜਾਵੇਗਾ | ਜਿਸ 'ਚ ਰੋਸ ਮਾਰਚ ਕਰਕੇ ਸਥਾਨਕ ਲੋਕਾਂ ਨੂੰ ਸਰਕਾਰ ਦੀਆਂ ਮਾੜੀਆਂ ਨੀਤੀਆਂ ਬਾਰੇ ਚਾਨਣਾ ਪਾਇਆ ਜਾਵੇਗਾ | ਸੂਬਾ ਕਮੇਟੀ ਮੈਂਬਰ ਗਗਨਦੀਪ ਸਿੰਘ ਹੁਸ਼ਿਆਰਪੁਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਪਿਛਲੇ 15-16 ਸਾਲਾ ਤੋਂ ਪੰਜਾਬ ਦੀਆਂ ਸਰਕਾਰੀ ਆਈ. ਟੀ. ਆਈਆਂ 'ਚ ਗਰੁੱਪ ਬੀ ਕਰਾਫ਼ਟ ਇੰਸਟਰਕਟਰ ਵਜੋਂ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਠੇਕੇ ਉੱਪਰ ਸਿਰਫ਼ 15000 ਪ੍ਰਤੀ ਮਹੀਨਾ ਉੱਪਰ ਆਪਣਾ ਸ਼ੋਸ਼ਣ ਕਰਵਾ ਰਹੇ ਹਾਂ | ਉਨ੍ਹਾਂ ਕਿਹਾ ਕਿ ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਲਈ ਬਹੁਤ ਮਿਹਨਤ ਕੀਤੀ ਸੀ ਕਿ ਸ਼ਾਇਦ ਇਹ ਪਾਰਟੀ ਸਾਡੀਆਂ ਮੰਗਾਂ ਪੂਰੀਆਂ ਕਰੇਗੀ ਪਰ ਇਹ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਹੀ ਨਿਕਲੀ ਤੇ ਹੁਣ ਜਥੇਬੰਦੀ ਨੇ ਮਜਬੂਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਖੁੱਲ੍ਹ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ | ਇਸੇ ਦੇ ਚੱਲਦਿਆਂ ਤਰਨਤਾਰਨ ਸਾਹਿਬ ਵਿਖੇ 6 ਨਵੰਬਰ ਨੂੰ ਧਰਨਾ ਦੇਣ ਦਾ ਐਲਾਨ ਕੀਤਾ ਹੈ ਅਤੇ ਉਨ੍ਹਾਂ ਕਿਹਾ ਜੇਕਰ ਸਰਕਾਰ ਉਨ੍ਹਾਂ ਦਾ ਮਸਲਾ ਹੱਲ ਨਹੀਂ ਕਰਦੀ ਤਾਂ ਇਹ ਇਕ ਦਿਨ ਦਾ ਧਰਨਾ ਪੱਕੇ ਮੋਰਚੇ 'ਚ ਤਬਦੀਲ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਤੇ ਹਿਮਾਚਲ ਦੇ ਆਬਾਕਾਰੀ ਵਿਭਾਗ ਦੀ ਸਾਂਝੀ ਕਾਰਵਾਈ ਅਗਲੀ ਖ਼ਬਰ ਪਿੰਡ ਜੰਡਪੁਰ ਵਿਖੇ ਤਿੰਨ ਰੋਜ਼ਾ 'ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ' ਕਰਵਾਇਆ
Ad Position 24