ਭੰਗਾਲਾ, 31 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਤਰਨਤਾਰਨ ਜ਼ਿਮਨੀ ਚੋਣ 'ਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰੇਗਾ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਤੇ ਮੁਲਾਜ਼ਮ ਵਿੰਗ ਪੰਜਾਬ ਦੇ ਪ੍ਰਧਾਨ ਜਥੇਦਾਰ ਈਸ਼ਰ ਸਿੰਘ ਮੰਝਪੁਰ ਨੇ ਤਰਨਤਾਰਨ ਦੇ ਵੱਖ-ਵੱਖ ਪਿੰਡਾਂ ਵਿਚ ਬੀਬਾ ਹਰਸਿਮਰਤ ਕੌਰ ਬਾਦਲ ਦੇ ਨਾਲ ਵੱਖ-ਵੱਖ ਜਲਸਿਆਂ ਤੇ ਚੋਣ ਪ੍ਰਚਾਰ ਕਰਨ ਉਪਰੰਤ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਲੋਕ ਹੁਣ ਸ਼ੋ੍ਰਮਣੀ ਅਕਾਲੀ ਦਲ ਬਾਦਲ ਨੂੰ ਬਹੁਤ ਯਾਦ ਕਰ ਰਹੇ ਹਨ | ਬੀਬਾ ਹਰਸਿਮਰਤ ਕੌਰ ਬਾਦਲ ਨੇ ਇਸ ਸਮੇਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਅੰਦਰ ਕੇਵਲ ਤੇ ਕੇਵਲ ਖੇਤਰੀ ਪਾਰਟੀ ਹੀ ਪੰਜਾਬ ਦਾ ਭਲਾ ਕਰ ਸਕਦੀ ਹੈ ਨਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ | ਇਸ ਮੌਕੇ ਜਥੇਦਾਰ ਮੰਝਪੁਰ ਦੇ ਨਾਲ ਕੁਲਦੀਪ ਸਿੰਘ ਪੰਡੋਰੀ, ਹਰਜਿੰਦਰ ਸਿੰਘ ਕੋਹਲੀ, ਅਮਰੀਕ ਸਿੰਘ ਕੰਗ, ਅਮਰਜੀਤ ਸਿੰਘ ਨੌਸ਼ਹਿਰਾ, ਮਾਸਟਰ ਅਤਰ ਸਿੰਘ, ਹਰਬੰਤ ਸਿੰਘ, ਅਮਰਜੀਤ ਸਿੰਘ, ਬਲਵਿੰਦਰ ਸਿੰਘ ਅੰਮਿ੍ਤਸਰ ਆਦਿ ਹਾਜ਼ਰ ਸਨ |