27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਜਾਂਚ ਤੇ ਆਪ੍ਰੇਸ਼ਨ ਕੈਂਪ 5 ਨੂੰ

Ad Position 21
No active advertisement
ਅਜੀਤ ਡੈਸਕ 01-11-2025
ਹੁਸ਼ਿਆਰਪੁਰ, 31 ਅਕਤੂਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਘਨੱ੍ਹਈਆ ਜੀ ਚੈਰੀਟੇਬਲ ਬਲੱਡ ਸੈਂਟਰ ਤੇ ਹਸਪਤਾਲ ਗੁਰਦੁਆਰਾ ਮਿੱਠਾ ਟਿਵਾਣਾ, ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਮਹੰਤ ਪਿ੍ਤਪਾਲ ਸਿੰਘ ਸੇਵਾਪੰਥੀ ਦੀ ਦੇਖ-ਰੇਖ 'ਚ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 5 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਪ੍ਰਧਾਨ ਜਸਦੀਪ ਸਿੰਘ ਪਾਹਵਾ ਨੇ ਦੱਸਿਆ ਕਿ ਕੈਂਪ 'ਚ ਅੱਖਾਂ ਦੇ ਮਾਹਿਰ ਡਾ. ਨਵਨੀਤ ਗੁਲਜ਼ਾਰ ਸਿੰਘ ਚੱਗਰ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ ਤੇ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਵੀ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਤੇ ਐਨਕਾਂ ਮੁਫ਼ਤ ਦਿੱਤੀਆਂ ਜਾਣਗੀਆਂ | ਕੈਂਪ 'ਚ ਇੰਦਰਜੀਤ ਸਿੰਘ ਸੰਸਾਰਪੁਰ ਵਾਲਿਆਂ ਦੇ ਇੰਗਲੈਂਡ ਰਹਿੰਦੇ ਪਰਿਵਾਰ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫ਼ਟੀ ਟੀਮ ਵਲੋਂ ਓ. ਆਰ. ਐਸ. ਦੇ ਮੈਡੀਸਨ ਦੇ ਮੁੱਖ ਥੋਕ ਵਿਕ੍ਰੇਤਾਵਾਂ ਦੀ ਚੈਕਿੰਗ ਅਗਲੀ ਖ਼ਬਰ ਡਾਇਗਨੋਸਟਿਕ ਕਿੱਟ, ਐਮ. ਸੀ. ਐਚ. ਤੇ ਐਨ. ਸੀ. ਡੀ. ਸਟਰੈਂਥਨਿੰਗ ਸੰਬੰਧੀ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਕਰਵਾਈ
Ad Position 24