26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਤਰਨ ਤਾਰਨ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਵੱਡੀ ਲੀਡ ਨਾਲ ਜਿਤੇਗੀ - ਰਸੂਲਪੁਰ, ਚਿੱਪੜਾ

Ad Position 21
No active advertisement
ਅਜੀਤ ਡੈਸਕ 01-11-2025
ਦਸੂਹਾ, 31 ਅਕਤੂਬਰ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਅਤੇ ਸਰਕਲ ਪ੍ਰਧਾਨ ਐਸ.ਸੀ. ਵਿੰਗ ਬਲਵਿੰਦਰ ਸਿੰਘ ਚਿੱਪੜਾ ਨੇ ਕਿਹਾ ਕਿ ਤਰਨਤਾਰਨ ਦੀ ਹੋ ਰਹੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਵੱਡੀ ਲੀਡ ਨਾਲ ਜਿੱਤ ਦਰਜ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰੇਗੀ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਕਰਵਾਏ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਅਜਿਹੀ ਖੇਤਰੀ ਪਾਰਟੀ ਹੈ ਜਿਸ ਦੀਆਂ ਭਾਵਨਾਵਾਂ ਪੰਜਾਬ ਦੇ ਹਿੱਤਾਂ ਨਾਲ ਜੁੜੀਆਂ ਹੋਈਆਂ ਹਨ ਅਤੇ ਪੰਜਾਬ ਦੇ ਲੋਕ ਵੀ ਸ਼੍ਰੋਮਣੀ ਅਕਾਲੀ ਦਲ ਨਾਲ ਦਿਲੋਂ ਜੁੜੇ ਹੋਏ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਤਰਨਤਾਰਨ ਵਿਖੇ ਉਨ੍ਹਾਂ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਇਸ ਮੌਕੇ ਕੁਲਦੀਪ ਸਿੰਘ, ਗੁਰਪ੍ਰਤਾਪ ਸਿੰਘ, ਪਿ੍ਥੀਪਾਲ ਸਿੰਘ ਦਾਤਾ, ਮਾਸਟਰ ਅਮਰਜੀਤ ਸਿੰਘ, ਕੰਵਲਜੀਤ ਸਿੰਘ, ਬਲਵਿੰਦਰ ਸਿੰਘ ਜਹੂਰਾ, ਬਲਕਾਰ ਸਿੰਘ ਜਹੂਰਾ, ਕੁਲਦੀਪ ਸਿੰਘ, ਜਰਨੈਲ ਸਿੰਘ ਰੁਮਾਣਾ, ਸੁਬੇਗ ਸਿੰਘ ਰੁਮਾਣਾ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ ਦੇ ਵਿਦਿਆਰਥੀਆਂ ਨੇ ਵੱਲਭ ਭਾਈ ਪਟੇਲ ਨੂੰ ਕੀਤਾ ਯਾਦ ਅਗਲੀ ਖ਼ਬਰ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੌਰਾਨ ਦੁਆਬੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ 'ਚ ਕਰਵਾਏ ਜਾਗਰੂਕਤਾ ਸੈਮੀਨਾਰ-ਐੱਸ. ਐੱਸ...
Ad Position 24