26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸੇਂਟ ਸੋਲਜਰ ਸਕੂਲ ਦੇ ਵਿਦਿਆਰਥੀਆਂ ਨੇ ਵੱਲਭ ਭਾਈ ਪਟੇਲ ਨੂੰ ਕੀਤਾ ਯਾਦ

Ad Position 21
No active advertisement
ਅਜੀਤ ਡੈਸਕ 01-11-2025
ਹੁਸ਼ਿਆਰਪੁਰ, 31 ਅਕਤੂਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਨਮ ਦਿਨ 'ਤੇ ਸਰਦਾਰ ਵੱਲਭ ਭਾਈ ਪਟੇਲ ਨੂੰ ਯਾਦ ਕਰਦਿਆਂ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਰੈਲੀ ਕੱਢੀ | ਕੌਮੀ ਏਕਤਾ ਦਾ ਸੰਦੇਸ਼ ਦਿੱਤਾ | ਪਾੜਿ੍ਹਆਂ ਨੇ ਵੱਖ-ਵੱਖ ਪੇਂਟਿੰਗ ਤੇ ਮਨੁੱਖੀ ਲੜੀ ਬਣਾ ਕੇ ਸਰਦਾਰ ਪਟੇਲ ਨੂੰ ਸ਼ਰਧਾਂਜਲੀ ਦਿੱਤੀ ਤੇ ਦੇਸ਼ ਦੀ ਏਕਤਾ ਨੂੰ ਹਮੇਸ਼ਾ ਕਾਇਮ ਰੱਖਣ ਦੀ ਸਹੁੰ ਚੁੱਕੀ | ਪਿ੍ੰ: ਮਨਗਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਰਾਸ਼ਟਰੀ ਏਕਤਾ ਦਿਵਸ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਨ ਦੀ ਯਾਦ 'ਚ ਮਨਾਇਆ ਜਾਂਦਾ ਹੈ | ਸਰਦਾਰ ਪਟੇਲ ਵਲੋਂ ਕੀਤਾ ਗਿਆ 562 ਰਿਆਸਤਾਂ ਦਾ ਏਕੀਕਰਨ ਵਿਸ਼ਵ ਇਤਿਹਾਸ ਦਾ ਅਜੂਬਾ ਸੀ ਕਿਉਂਕਿ ਇਹ ਭਾਰਤ ਦਾ ਖ਼ੂਨ-ਰਹਿਤ ਇਨਕਲਾਬ ਸੀ | ਉਨ੍ਹਾਂ ਦੱਸਿਆ ਕਿ ਅੱਜ ਵੀ ਦੇਸ਼ ਅੰਦਰ ਸਰਗਰਮ ਸਮਾਜ ਵਿਰੋਧੀ ਫ਼ਿਰਕੂ ਤਾਕਤਾਂ ਭਾਰਤ ਦੀ ਏਕਤਾ ਤੇ ਅਖੰਡਤਾ ਲਈ ਖ਼ਤਰਾ ਹਨ | ਇਨ੍ਹਾਂ ਤਾਕਤਾਂ ਪ੍ਰਤੀ ਜਾਗਰੂਕ ਰਹਿਣ ਦੀ ਲੋੜ ਹੈ |
Ad Position 22
No active advertisement
ਪਿਛਲੀ ਖ਼ਬਰ ਮਾਡਰਨ ਗਰੁੱਪ ਆਫ਼ ਕਾਲਜਿਜ਼ ਵਿਖੇ ਟ੍ਰੇਨਿੰਗ ਤੇ ਪਲੇਸਮੈਂਟ ਡਰਾਈਵ ਕਰਵਾਈ ਅਗਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਵੱਡੀ ਲੀਡ ਨਾਲ ਜਿਤੇਗੀ - ਰਸੂਲਪੁਰ, ਚਿੱਪੜਾ
Ad Position 24