ਮੁਕੇਰੀਆਂ, 31 ਅਕਤੂਬਰ (ਰਾਮਗੜ੍ਹੀਆ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਤੇ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮੁਕੇਰੀਆਂ ਵਲੋਂ ਸਾਂਝੇ ਤੌਰ 'ਤੇ ਗੁਰੂ ਤੇਗ਼ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 2 ਦਿਨਾਂ ਧਾਰਮਿਕ ਅਤੇ ਬੱਚਿਆਂ ਦੇ ਗੁਰਬਾਣੀ ਕੰਠ, ਕੀਰਤਨ ਮੁਕਾਬਲੇ, ਦਸਤਾਰ ਮੁਕਾਬਲੇ ਤੇ ਪ੍ਰਸ਼ਨੋਤਰੀ ਮੁਕਾਬਲੇ 1 ਤੇ 2 ਨਵੰਬਰ ਨੂੰ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਜਥੇਦਾਰ ਰਵਿੰਦਰ ਸਿੰਘ ਚੱਕ ਤੇ ਪ੍ਰਧਾਨ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮੁਕੇਰੀਆਂ ਭੁਪਿੰਦਰ ਸਿੰਘ ਪਿੰਕੀ ਨੇ ਦਿੰਦਿਆਂ ਦੱਸਿਆ ਕਿ ਪ੍ਰੋਗਰਾਮ 'ਚ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਮੁਕਾਬਲੇ ਕਰਵਾਏ ਜਾ ਰਹੇ ਹਨ ਉਥੇ ਹੀ ਨਵੀਂ ਪੀੜੀ ਵਿਚ ਜੋਸ਼ ਭਰਨ ਲਈ ਗਤਕਿਆਂ ਦੇ ਜੌਹਰ ਦਿਖਾਏ ਜਾਣਗੇ | ਉਨ੍ਹਾਂ ਦੱਸਿਆ ਕਿ ਐਸ. ਐਸ. ਮੈਡੀਸਿਟੀ ਹਸਪਤਾਲ ਮੁਕੇਰੀਆਂ ਦੇ ਡਾ. ਹਰਜੀਤ ਸਿੰਘ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ ਤੇ ਮੁਫ਼ਤ ਦਵਾਈਆਂ ਵੀ ਵੰਡੀਆਂ ਜਾਣਗੀਆਂ | ਉਨ੍ਹਾਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਆਪਣੇ ਕੀਮਤੀ ਸਮੇਂ 'ਚੋਂ ਸਮਾਂ ਕੱਢ ਕੇ ਇਲਾਹੀ ਗੁਰਬਾਣੀ ਦਾ ਅਨੰਦ ਮਾਣਿਆ ਜਾਵੇ | ਇਸ ਮੌਕੇ ਮੈਂਬਰ ਐਸ. ਜੀ. ਪੀ. ਸੀ. ਜਥੇ. ਰਵਿੰਦਰ ਸਿੰਘ ਚੱਕ, ਪ੍ਰਧਾਨ ਭੁਪਿੰਦਰ ਸਿੰਘ ਪਿੰਕੀ, ਬਿਕਰਮ ਸਿੰਘ ਅੱਲ੍ਹਾ ਬਖ਼ਸ਼, ਗੁਰਜਿੰਦਰ ਸਿੰਘ ਚੱਕ, ਸਤਨਾਮ ਸਿੰਘ ਧਨੋਆ, ਗੁਰਸੱਜਣਦੀਪ ਸਿੰਘ ਗੱਜੀ, ਗੁਰਮੀਤ ਸਿੰਘ ਮਿੰਟੂ, ਗੁਰਵਿੰਦਰ ਸਿੰਘ ਗਿੰਦੂ, ਮਨਜੀਤ ਸਿੰਘ ਚੀਮਾ, ਹੀਰਾ ਸਿੰਘ ਬਾਜਵਾ, ਬੱਲੀ ਹਾਜੀਪੁਰ ਆਦਿ ਹਾਜ਼ਰ ਸਨ |