ਟਾਂਡਾ ਉੜਮੁੜ, 1 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਹਲਕਾ ਵਿਧਾਇਕ ਜਸਵੀਰ ਰਾਜਾ ਨੇ ਹੜ੍ਹਾਂ ਕਾਰਨ ਬੇਟ ਖੇਤਰ ਦੇ ਵੱਖ-ਵੱਖ ਪਿੰਡਾਂ ਵਿਚ ਪ੍ਰਭਾਵਿਤ ਹੋਏ ਕਿਸਾਨਾਂ ਨੂੰ ਕਣਕ ਦੇ ਮੁਫ਼ਤ ਬੀਜ ਵੰਡੇ | ਇਸ ਮੌਕੇ ਵਿਧਾਇਕ ਰਾਜਾ ਨੇ ਪਿੰਡ ਗੰਦੋਵਾਲ, ਫੱਤਾ ਕੁੱਲਾ, ਅਬਦੁੱਲਾਪੁਰ, ਟਾਹਲੀ, ਰੜਾ, ਬਲਾ ਤੇ ਮਦਾ ਦੇ ਕਿਸਾਨਾਂ ਨੂੰ ਕਰੀਬ 5 ਖੇਤਾਂ ਵਿਚ ਬੀਜਣ ਵਾਸਤੇ ਕਣਕ ਦੇ ਬੀਜ ਭੇਟ ਕੀਤੇ | ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਧੁੱਸੀ ਬੰਨ੍ਹ ਦੀ ਮੁਰੰਮਤ ਅਤੇ ਪਏ ਹੋਏ ਪਾੜ ਨੂੰ ਪੂਰਾ ਕਰਨ ਲਈ ਕਾਰਜ ਕੀਤੇ ਜਾ ਰਹੇ ਹਨ ਤਾਂ ਜੋ ਬਿਆਸ ਦਰਿਆ ਨੇੜੇ ਦੀਆਂ ਹੋਰ ਜ਼ਮੀਨਾਂ ਨੂੰ ਖੋਰਾ ਨਾ ਲਾ ਸਕੇ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਪ੍ਰਭਾਵਿਤ ਹੋਏ ਕਿਸਾਨਾਂ ਨੂੰ ਕਰੀਬ 700 ਤੋਂ ਵੱਧ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਹੈ | ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜਿਹੜੇ ਕਿਸਾਨ ਇਸ ਦੀ ਉਲੰਘਣਾ ਕਰਨਗੇ ਉਨ੍ਹਾਂ ਖ਼ਿਲਾਫ਼ ਕਾਰਵਾਈ ਵੀ ਕੀਤੀ ਜਾਵੇਗੀ | ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਲਵਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਵਲੋਂ ਕਣਕ ਬੀਜ ਦੀ ਪ੍ਰਾਪਤੀ ਵਾਸਤੇ ਕਿਸਾਨ ਕਿਸੇ ਸਮੇਂ ਵੀ ਬੀਜ ਪ੍ਰਾਪਤ ਕਰਨ ਵਾਸਤੇ ਅਪਲਾਈ ਕਰ ਸਕਦੇ ਹਨ | ਇਸ ਮੌਕੇ ਸੰਗਠਨ ਇੰਚਾਰਜ ਟਾਂਡਾ ਕੇਸ਼ਵ ਸਿੰਘ, ਡਾ. ਜਸਪਾਲ ਸਿੰਘ, ਵਿਜੇ ਕੁਮਾਰ, ਨੀਲਮ ਜੋਤੀ, ਮੈਡਮ ਸੰਧਿਆ, ਰੇਨੂ ਬਾਲਾ, ਸਰਪੰਚ ਦੀਦਾਰ ਸਿੰਘ, ਪਰਮਜੀਤ ਸਿੰਘ, ਕਸ਼ਮੀਰ ਸਿੰਘ, ਸਤਨਾਮ ਸਿੰਘ, ਜਸਪਾਲ ਸਿੰਘ, ਬਲਕਾਰ ਸਿੰਘ, ਗੁਰਮੀਤ ਸਿੰਘ, ਬਲਜਿੰਦਰ ਸਿੰਘ, ਇਰਸ਼ਾਦ ਅਲੀ, ਰਘਵੀਰ ਸਿੰਘ, ਮੁਹੰਮਦ ਅਲੀ, ਅਮਰਜੀਤ ਸਿੰਘ, ਗੁਰਦੇਵ ਸਿੰਘ ਆਦਿ ਹਾਜ਼ਰ ਸਨ |