14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪੰਜਾਬ ਦਿਵਸ' 'ਤੇ ਵਿਦਿਆਰਥੀਆਂ ਨੇ ਕੱਢੀ ਜਾਗਰੂਕਤਾ ਰੈਲੀ <br/>

Ad Position 21
No active advertisement
ਅਜੀਤ ਡੈਸਕ 02-11-2025
ਟਾਂਡਾ ਉੜਮੁੜ, 1 ਨਵੰਬਰ (ਭਗਵਾਨ ਸਿੰਘ ਸੈਣੀ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ ਵਿਖੇ 'ਪੰਜਾਬ ਦਿਵਸ' ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਜਿੱਥੇ ਪੰਜਾਬ ਦਿਵਸ ਬਾਰੇ ਜਾਣਕਾਰੀ ਦਿੱਤੀ ਗਈ ਉਥੇ ਹੀ ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢ ਕੇ ਪੰਜਾਬ ਨੂੰ ਬਚਾਉਣ ਦਾ ਸੁਨੇਹਾ ਦਿੱਤਾ | ਸਕੂਲ ਪਿ੍ੰਸੀਪਲ ਸਤਵਿੰਦਰ ਕੌਰ ਦੀ ਅਗਵਾਈ ਹੇਠ ਕੱਢੀ ਰੈਲੀ ਤੋਂ ਪਹਿਲਾਂ ਡਾਇਰੈਕਟਰ ਇੰਦਰ ਕੁਮਾਰ ਸਾਹਨੀ ਨੇ ਦੱਸਿਆ ਕਿ 'ਪੰਜਾਬ ਦਿਵਸ' ਹਰ ਸਾਲ 1 ਨਵੰਬਰ ਨੂੰ ਮਨਾਇਆ ਜਾਂਦਾ ਹੈ | ਇਹ ਦਿਨ 1966 'ਚ ਪੰਜਾਬ ਰਾਜ ਦੇ ਪੁਨਰਗਠਨ ਨੂੰ ਦਰਸਾਉਂਦਾ ਹੈ, ਜਦੋਂ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨੂੰ ਵੱਖ-ਵੱਖ ਰਾਜਾਂ ਵਜੋਂ ਬਣਾਇਆ ਗਿਆ ਸੀ | ਇਹ ਦਿਨ ਪੰਜਾਬ ਦੀ ਸੱਭਿਆਚਾਰਕ ਪਛਾਣ, ਏਕਤਾ ਅਤੇ ਵਿਕਾਸ ਦਾ ਪ੍ਰਤੀਕ ਹੈ | ਹਾਲਾਂਕਿ, ਵਿਕਾਸ ਦੇ ਨਾਲ-ਨਾਲ, ਰਾਜ ਵਾਤਾਵਰਣ ਸੰਬੰਧੀ ਸਮੱਸਿਆਵਾਂ ਦਾ ਵੀ ਸਾਹਮਣਾ ਕਰ ਰਿਹਾ ਹੈ, ਜਿਨ੍ਹਾਂ ਨੂੰ ਇੱਕਜੁਟਤਾ ਰਾਹੀਂ ਹੀ ਹੱਲ ਕੀਤਾ ਜਾ ਸਕਦਾ ਹੈ | ਪੰਜਾਬ ਦੇ ਅਮੀਰ ਸੱਭਿਆਚਾਰ ਨੂੰ ਸੁਰੱਖਿਅਤ ਰੱਖਣ ਲਈ, ਵਿਦਿਆਰਥੀਆਂ ਨੇ ਸਕੂਲ ਕੈਂਪਸ ਨੇੜਲੇ ਇਲਾਕੇ 'ਚ ਜਾਗਰੂਕਤਾ ਰੈਲੀ ਕੱਢੀ ਤੇ ਪਾਣੀ ਬਚਾਉਣ, ਪਰਾਲੀ ਨਾ ਸਾੜਨ ਅਤੇ ਪਲਾਸਟਿਕ ਦੀ ਵਰਤੋਂ ਤੋਂ ਬਚਣ ਦਾ ਸੰਦੇਸ਼ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਜਿੰਪਾ ਵਲੋਂ ਨਾਰਾ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 2.75 ਲੱਖ ਦਾ ਚੈੱਕ ਭੇਟ <br/> ਅਗਲੀ ਖ਼ਬਰ ਵਿਧਾਇਕ ਜਸਵੀਰ ਰਾਜਾ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੇ ਬੀਜ ਭੇਟ <br/>
Ad Position 24