21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਹੁਸ਼ਿਆਰਪੁਰ ਪਹੁੰਚਣ 'ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਵਿਧਾਇਕ ਜਿੰਪਾ ਵਲੋਂ ਭਰਵਾਂ ਸਵਾਗਤ <br/>

Ad Position 21
No active advertisement
ਅਜੀਤ ਡੈਸਕ 03-11-2025
ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ)-ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹੁਸ਼ਿਆਰਪੁਰ ਪਹੁੰਚ ਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕੀਤੀ | ਇਸ ਮੌਕੇ ਵਿਧਾਇਕ ਜਿੰਪਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਟ ਕੀਤਾ | ਦੋਵਾਂ ਨੇਤਾਵਾਂ ਨੇ ਸੂਬੇ ਵਿਚ ਚੱਲ ਰਹੀਆਂ ਵਿਕਾਸ ਸਕੀਮਾਂ, ਲੋਕ ਹਿੱਤ ਨਾਲ ਜੁੜੇ ਮੁੱਦਿਆਂ ਅਤੇ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ | ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਇਕ ਜਿੰਪਾ ਵੱਲੋਂ ਆਪਣੇ ਹਲਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹਾ ਪੰਜਾਬ ਦਾ ਇਕ ਅਹਿਮ ਖੇਤਰ ਹੈ ਅਤੇ ਸਰਕਾਰ ਇਸ ਦੇ ਹਰ ਸੰਭਵ ਵਿਕਾਸ ਲਈ ਵਚਨਬੱਧ ਹੈ | ਵਿਧਾਇਕ ਜਿੰਪਾ ਨੇ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪਾਰਦਰਸ਼ੀ ਪ੍ਰਸ਼ਾਸਨ ਅਤੇ ਆਮ ਆਦਮੀ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਕੋਆਪਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ, ਰਾਜ ਮਹਿਲਾ ਕਮਿਸ਼ਨ ਦੀ ਮੈਂਬਰ ਨਵਜੋਤ ਕੌਰ, ਬਿੰਦੂ ਸ਼ਰਮਾ, ਸਤਵੰਤ ਸਿੰਘ ਸਿਆਣ, ਅਮਰਜੋਤ ਸੈਣੀ, ਸੰਤੋਸ਼ ਸੈਣੀ, ਮਨਜੀਤ ਕੌਰ, ਕੰਚਨ ਦਿਉਲ ਤੋਂ ਇਲਾਵਾ ਆਪ ਦੇ ਕੌਂਸਲਰ ਅਤੇ ਹੋਰ ਪਤਵੰਤੇ ਵੀ ਮੌਜੂਦ

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕਰਮਬੀਰ ਸਿੰਘ ਘੁੰਮਣ ਵੱਲੋਂ ਪਿੰਡ ਹਰਦੋਥਲਾ ਨੂੰ 4 ਲੱਖ ਰੁਪਏ ਦੀ ਗਰਾਂਟ ਜਾਰੀ <br/> ਅਗਲੀ ਖ਼ਬਰ ਸੰਸਦ ਮੈਂਬਰ ਡਾ. ਅਮਰ ਸਿੰਘ ਤੇ ਸਾਬਕਾ ਵਿਧਾਇਕ ਨਾਗਰਾ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ
Ad Position 24