ਦਸੂਹਾ, 2 ਨਵੰਬਰ (ਕੌਸ਼ਲ)- ਹਲਕਾ ਦਸੂਹਾ ਦੇ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਨਿਭਾਉਂਦੇ ਹੋਏ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਪਿੰਡ ਹਰਦੋਥਲਾ ਨੂੰ 4 ਲੱਖ ਰੁਪਏ ਦੀ ਗਰਾਂਟ ਦਿੱਤੀ ਹੈ | ਇਹ ਰਕਮ ਪਿੰਡ ਦੇ ਵਿਕਾਸ ਕਾਰਜਾਂ ਲਈ ਜਾਰੀ ਕੀਤੀ ਗਈ ਹੈ | ਇਸ ਮੌਕੇ ਪਿੰਡ ਦੇ ਸਰਪੰਚ ਬਲਜਿੰਦਰ ਸਿੰਘ ਹੁੰਦਲ, ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਵਿਧਾਇਕ ਘੁੰਮਣ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਘੁੰਮਣ ਹਮੇਸ਼ਾਂ ਹਲਕੇ ਦੇ ਹਰ ਪਿੰਡ ਦੇ ਵਿਕਾਸ ਲਈ ਅੱਗੇ ਰਹਿੰਦੇ ਹਨ ਅਤੇ ਹਰ ਗਲੀ-ਮੋਹੱਲੇ ਵਿਚ ਕੰਮ ਪਹਿਲ ਦੇ ਆਧਾਰ 'ਤੇ ਕੀਤਾ ਜਾ ਰਿਹਾ ਹੈ | ਇਸ ਸਮੇਂ ਪਿੰਡ ਵਿਚ ਵਿਕਾਸੀ ਲਹਿਰ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ, ਜਿਸ ਨਾਲ ਪਿੰਡ ਵਾਸੀਆਂ ਵਿਚ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਨਰਿੰਦਰ ਸਿੰਘ ਹੁੰਦਲ (ਸਾਬਕਾ ਸਰਪੰਚ), ਜੋਨੀ ਵਿਰਕ, ਐਡਵੋਕੇਟ ਮਨਦੀਪ ਸਿੰਘ ਹੁੰਦਲ, ਦਿਲਬਾਗ ਸਿੰਘ, ਐਡਵੋਕੇਟ ਹਰਪ੍ਰੀਤ ਸਿੰਘ, ਜਗਜੀਤ ਸਿੰਘ, ਰੀਪੂ ਹੁੰਦਲ, ਦਿਲਬਾਗ ਸਿੰਘ ਹੁੰਦਲ, ਕੁਲਵਿੰਦਰ ਸਿੰਘ, ਅਤੇ ਗੋਗਾ ਹਰਦੋਥਲਾ ਸਮੇਤ ਹੋਰ ਪ੍ਰਮੁੱਖ ਹਸਤੀਆਂ ਹਾਜ਼ਰ ਸਨ | ਪਿੰਡ ਵਾਸੀਆਂ ਨੇ ਕਿਹਾ ਕਿ ਵਿਧਾਇਕ ਘੁੰਮਣ ਵੱਲੋਂ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਹਰ ਪਿੰਡ ਨੂੰ ਵਿਕਾਸ ਦੇ ਰਾਹ 'ਤੇ ਲਿਆਉਣ ਲਈ ਜੋ ਯਤਨ ਕੀਤੇ ਜਾ ਰਹੇ ਹਨ, ਉਹ ਕਾਬਲੇ-ਤਾਰੀਫ਼ ਹਨ |