ਬੁੱਲ੍ਹੋਵਾਲ 2 ਨਵੰਬਰ (ਲੁਗਾਣਾ)-ਪੰਜਾਬ ਸਰਕਾਰ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਨੰਦਾਚੌਰ ਵਿਖੇ ਬੈਗ ਲੈਸ ਡੇ ਅਤੇ ਪੰਜਾਬ ਦਿਵਸ ਮਨਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਸਕੂਲ ਮੁਖੀ ਰਾਜ ਕੁਮਾਰ ਦੀ ਦੇਖ ਰੇਖ ਮਨਾਏ ਗਏ ਇਸ ਪੰਜਾਬ ਦਿਵਸ ਮੌਕੇ ਵਿਦਿਆਰਥੀਆਂ ਨੇ ਪੰਜਾਬ ਨਾਲ ਸੰਬੰਧਿਤ ਵੱਖ ਵੱਖ ਕਿਰਿਆਵਾਂ ਵਿਚ ਭਾਗ ਲਿਆ | ਵਿਦਿਆਰਥੀਆਂ ਦੁਆਰਾ ਪੰਜਾਬ ਨਾਲ ਸੰਬੰਧਿਤ ਵੱਖ-ਵੱਖ ਪ੍ਰਕਾਰ ਦੇ ਚਾਰਟ ਅਤੇ ਪੋਸਟਰ ਬਣਾਏ ਗਏ | ਇਸ ਮੌਕੇ ਜਸਵੰਤ ਸਿੰਘ, ਵਾਸਦੇਵ ਸਿੰਘ, ਭੁਪਿੰਦਰ ਪਾਲ ਸਿੰਘ, ਨਰੇਸ਼ ਕੁਮਾਰ, ਅਜੇ ਲਾਖਾ, ਰਾਜ ਕੁਮਾਰੀ, ਸ਼ਬਨਮ, ਰੇਨੂ ਬਾਲਾ, ਰਾਜਵਿੰਦਰ ਕੌਰ, ਰਣਜੀਤ ਕੌਰ ਆਦਿ ਅਧਿਆਪਕ ਵੀ ਹਾਜ਼ਰ ਸਨ |