21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪ੍ਰਕਾਸ਼ ਪੁਰਬ ਸੰਬੰਧੀ ਪਿੰਡ ਥੇਂਦਾ ਵਿਖੇ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 03-11-2025
ਗੜ੍ਹਦੀਵਾਲਾ, 2 ਨਵੰਬਰ (ਚੱਗਰ)-ਗੁਰਦੁਆਰਾ ਸਿੰਘ ਸਭਾ ਥੇਂਦਾ ਦੀ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਦੀਆਂ ਸਮੂਹ ਸੰਗਤਾਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਦੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜਿਹੜਾ ਸਵੇਰੇ 9 ਵਜੇ ਗੁਰਦੁਆਰਾ ਸਿੰਘ ਸਭਾ ਤੋਂ ਪੰਜ ਪਿਆਰਿਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਆਰੰਭ ਹੋ ਕੇ ਟਾਹਲੀ ਮੋੜ, ਚਿੱਪੜਾ ਅਤੇ ਹਰਦੋਪੱਟੀ ਵਿੱਚੀਂ ਹੁੰਦਾ ਹੋਇਆ ਮੁੜ ਉਕਤ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ | ਇਸ ਨਗਰ ਕੀਰਤਨ ਦੌਰਾਨ ਨਾਮਵਰ ਢਾਡੀ ਭਾਈ ਸੁਖਬੀਰ ਸਿੰਘ ਬੁੱਢੀ ਪਿੰਡ ਵਾਲਿਆਂ ਨੇ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਗੁਰ ਇਤਿਹਾਸ ਸਰਵਣ ਕਰਾਇਆ | ਜਦ ਕਿ ਭਾਈ ਤਰਸੇਮ ਸਿੰਘ, ਭਾਈ ਗੁਲਜ਼ਾਰ ਸਿੰਘ, ਭਾਈ ਕਰਨੈਲ ਸਿੰਘ, ਭਾਈ ਸਤਪਾਲ ਸਿੰਘ ਆਦਿ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਪਿ੍ੰਸੀਪਲ ਜਗਜੀਤ ਸਿੰਘ ਰੀਹਲ ਨੇ ਸਟੇਜ ਸਕੱਤਰ ਦੀ ਸੇਵਾ ਸੁਚੱਜੇ ਢੰਗ ਨਾਲ ਨਿਭਾਈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਰਜੀਤ ਸਿੰਘ, ਹਰਵਿੰਦਰ ਸਿੰਘ ਸਮਰਾ, ਸਰਪੰਚ ਹਰਦੀਪ ਸਿੰਘ ਘੁੱਗ, ਨੰਬਰਦਾਰ ਪਰਮਿੰਦਰ ਸਿੰਘ ਸਮਰਾ, ਹਰਵਿੰਦਰ ਸਿੰਘ ਡਿਪਟੀ, ਭਾਈ ਹਰਪਾਲ ਸਿੰਘ, ਬਲਜੀਤ ਸਿੰਘ, ਤਲਵਿੰਦਰ ਸਿੰਘ, ਕਮਲਦੀਪ ਸਿੰਘ, ਮਨਦੀਪ ਸਿੰਘ ਡੀਸੀ, ਬਾਬਾ ਬਲਦੇਵ ਸਿੰਘ, ਗਿਆਨੀ ਹਰਭਜਨ ਸਿੰਘ, ਗਿਆਨੀ ਹਰਚਰਨ ਸਿੰਘ, ਅਕਾਲੀ ਆਗੂ ਬਲਵਿੰਦਰ ਸਿੰਘ ਚਿੱਪੜਾ, ਸਾਬਕਾ ਸਰਪੰਚ ਨਿਰਮਲ ਸਿੰਘ, ਮਨਜੀਤ ਸਿੰਘ ਕਾਲਕੱਟ, ਭਾਈ ਬਲਦੇਵ ਸਿੰਘ ਚਿੱਪੜਾ, ਬਹਾਦਰ ਸਿੰਘ, ਗੁਰਕੀਰਤ ਸਿੰਘ, ਅੰਮਿ੍ਤਪਾਲ ਸਿੰਘ, ਦਵਿੰਦਰ ਸਿੰਘ ਡੀ.ਐਸ., ਕਾਲਾ ਬਾਬਾ, ਗੁਰਨਾਮ ਸਿੰਘ, ਲਵਰਾਜ ਸਿੰਘ ਲੱਭਾ, ਗੁਰਿੰਦਰ ਸਿੰਘ ਲੱਡੂ, ਚਮਨ ਸਿੰਘ, ਦਮਨਪ੍ਰੀਤ ਸਿੰਘ, ਜਸਕਰਨ ਸਿੰਘ, ਦਸਮਵੀਰ ਸਿੰਘ, ਏਕਮ, ਆਦਿ ਸਮੇਤ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਨੇ ਸੁੰਦਰ ਨਗਰ ਦਾ ਕੀਤਾ ਦੌਰਾ <br/> ਅਗਲੀ ਖ਼ਬਰ ਲਿੱਦੜਾਂ ਸਕੂਲ ਦੀਆਂ ਵਿਦਿਆਰਥਣਾਂ ਸਟੇਟ ਪੱਧਰੀ ਖੇਡਾਂ 'ਚ ਕਰਨਗੀਆਂ ਸ਼ਮੂਲੀਅਤ <br/>
Ad Position 24