22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸਕੂਲ ਵਿਦਿਆਰਥੀਆਂ ਨੂੰ ਸਾਈਬਰ ਕ੍ਰਾਈਮ ਤੇ ਸੜਕ ਨਿਯਮਾਂ ਬਾਰੇ ਕੀਤਾ ਜਾਗਰੂਕ <br/>

Ad Position 21
No active advertisement
ਅਜੀਤ ਡੈਸਕ 03-11-2025
ਬੁੱਲ੍ਹੋਵਾਲ, 2 ਨਵੰਬਰ (ਲੁਗਾਣਾ)-ਪੁਲਿਸ ਥਾਣਾ ਬੁੱਲੋ੍ਹਵਾਲ ਦੇ ਐਸ. ਐਚ. ਓ. ਪ੍ਰਮੋਧ ਕੁਮਾਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫਤਹਿ ਸਿੰਘ ਦੇ ਵਿਦਿਆਰਥੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਦੌਰਾਨ ਐਸ. ਐਚ. ਓ. ਪ੍ਰਮੋਧ ਕੁਮਾਰ ਨੇ ਵਿਦਿਆਰਥੀਆਂ ਨੂੰ ਸੜਕ ਸੰਬੰਧੀ ਨਵੇਂ ਕਾਨੂੰਨਾਂ ਦੇ ਸੰਬੰਧ ਵਿਚ, ਸਾਈਬਰ ਕ੍ਰਾਈਮ ਤੇ ਹੋਰ ਵੱਖ-ਵੱਖ ਤਰ੍ਹਾਂ ਨਾਲ ਹੋ ਰਹੀਆਂ ਧੋਖਾ ਧੜੀਆਂ ਤੋਂ ਬਚਣ ਲਈ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੱਤੀ ਗਈ ਤੇ ਸਰਕਾਰ ਵਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਦੇ ਸੰਬੰਧ 'ਚ ਵੀ ਵਿਸਥਾਰ ਨਾਲ ਦੱਸਿਆ ਗਿਆ | ਇਸ ਦੌਰਾਨ ਪੁਲਿਸ ਥਾਣਾ ਬੁੱਲ੍ਹੋਵਾਲ ਵਿਚ ਲੋਕਾਂ ਵਲੋਂ ਕੀਤੀਆਂ ਸ਼ਿਕਾਇਤਾਂ ਸੰਬੰਧੀ ਥਾਣੇ ਦੀ ਪ੍ਰਕਿਰਿਆ ਕਿਸ ਤਰ੍ਹਾਂ ਚਲਦੀ ਹੈ, ਬਾਰੇ ਸਕੂਲ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ | ਇਸ ਦੌਰਾਨ ਸਾਂਝ ਕੇਂਦਰ ਬੁੱਲ੍ਹੋਵਾਲ ਦੇ ਇੰਚਾਰਜ ਕੁਲਵਿੰਦਰ ਸਿੰਘ ਤੇ ਸਾਗਰ ਸਿੰਘ ਵਲੋਂ ਵੀ ਵਿਦਿਆਰਥੀਆਂ ਨੂੰ ਮੋਬਾਈਲ ਫ਼ੋਨ ਦੀ ਯੋਗ ਵਰਤੋਂ ਤੇ ਸੜਕ ਦੇ ਨਿਯਮਾਂ ਬਾਰੇ ਦੱਸਿਆ | ਇਸ ਮੌਕੇ ਸਕੂਲ ਵਿਦਿਆਰਥੀਆਂ ਨਾਲ ਲੈਕ. ਮਨਜੀਤ ਸਿੰਘ ਬੂਰੇ ਜੱਟਾਂ, ਅਨਿਲ ਐਰੀ ਕੰਪਿਊਟਰ ਸਿਖਿਆ ਮਾਹਿਰ, ਲੈਕ. ਨੀਨਾ, ਲੈਕ. ਨਵਦੀਪ ਕੌਰ ਤੇ ਹੋਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ 'ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ <br/> ਅਗਲੀ ਖ਼ਬਰ ਰਿਟਾ. ਹੈੱਡਮਾਸਟਰ ਹਰਬੰਸ ਸਿੰਘ ਮੰਝ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ <br/>
Ad Position 24