22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ 'ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ <br/>

Ad Position 21
No active advertisement
ਅਜੀਤ ਡੈਸਕ 03-11-2025
ਮਾਹਿਲਪੁਰ, 2 ਨਵੰਬਰ (ਰਜਿੰਦਰ ਸਿੰਘ)-ਸੀ.ਬੀ.ਐਸ.ਈ. ਦੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 'ਹੱਬ ਆਫ਼ ਲਰਨਿੰਗ' ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਵਿਖੇ ਪਿ੍ੰ. ਰਾਜਵਿੰਦਰ ਕੌਰ ਦੀ ਦੇਖ-ਰੇਖ 'ਚ ਬੱਚਿਆਂ ਦੀ ਮਾਨਸਿਕ ਸਿਹਤ ਨੂੰ ਸੁਰੱਖਿਅਤ ਰੱਖਣ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਵਿਚ ਬੱਚਿਆਂ ਦੇ ਪੋਸਟਰ ਮੇਕਿੰਗ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ | ਪੋਸਟਰ ਮੇਕਿੰਗ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਸਿਰਜਣਾਤਮਿਕ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਦਕਿ ਕੁਇਜ਼ ਮੁਕਾਬਲੇ ਵਿਚ ਉਨ੍ਹਾਂ ਨੇ ਆਪਣਾ ਗਿਆਨ ਅਤੇ ਤੇਜ਼ ਸੋਚ ਦਿਖਾਈ | ਪਿ੍ੰ ਰਾਜਵਿੰਦਰ ਕੌਰ ਨੇ ਕਿਹਾ ਕਿ ਬੱਚਿਆਂ ਦੇ ਸਰਵ ਪੱਖੀ ਵਿਕਾਸ ਲਈ ਅਜਿਹੀ ਗਤੀਵਿਧੀਆਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਉਣੀ ਚਾਹੀਦੀਆਂ ਹਨ ਤਾਂ ਜੋ ਬੱਚਿਆਂ ਨੂੰ ਆਤਮ ਨਿਰਭਰ ਬਣਾਇਆ ਜਾ ਸਕੇ | ਇਸ ਮੌਕੇ ਮੈਡਮ ਸੰਦੀਪ ਕੌਰ, ਮੈਡਮ ਏਕਤਾ ਗੁਲਾਟੀ, ਨੇਹਾ ਜੋਸ਼ੀ, ਦਵਿੰਦਰ ਕੌਰ, ਸੁਰਿੰਦਰ ਕੌਰ, ਹਰਜਿੰਦਰ ਕੌਰ ਅਤੇ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਬੋਦਲ ਵਿਖੇ ਪੀਰ ਲੱਖ ਦਾਤਾ ਦੇ ਸਥਾਨ 'ਤੇ 4 ਰੋਜ਼ਾ ਅੰਤਰਰਾਸ਼ਟਰੀ ਸਮਾਗਮ ਅੱਜ ਤੋਂ <br/> ਅਗਲੀ ਖ਼ਬਰ ਸਕੂਲ ਵਿਦਿਆਰਥੀਆਂ ਨੂੰ ਸਾਈਬਰ ਕ੍ਰਾਈਮ ਤੇ ਸੜਕ ਨਿਯਮਾਂ ਬਾਰੇ ਕੀਤਾ ਜਾਗਰੂਕ <br/>
Ad Position 24