22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪਿੰਡ ਬੋਦਲ ਵਿਖੇ ਪੀਰ ਲੱਖ ਦਾਤਾ ਦੇ ਸਥਾਨ 'ਤੇ 4 ਰੋਜ਼ਾ ਅੰਤਰਰਾਸ਼ਟਰੀ ਸਮਾਗਮ ਅੱਜ ਤੋਂ <br/>

Ad Position 21
No active advertisement
ਅਜੀਤ ਡੈਸਕ 03-11-2025
ਦਸੂਹਾ, 2 ਨਵੰਬਰ (ਭੁੱਲਰ)- ਪਿੰਡ ਬੋਦਲ ਵਿਖੇ ਪੀਰ ਲੱਖ ਦਾਤਾ ਦੇ ਸਥਾਨ 'ਤੇ ਬਾਬਾ ਸਰਬਜੀਤ ਸਿੰਘ ਮਸ਼ਿਆਣਾ ਤੇ ਵੀਰਇੰਦਰ ਸਿੰਘ ਮਛਿਆਣਾ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ 39ਵਾਂ 5 ਰੋਜ਼ਾ ਅੰਤਰ ਰਾਸ਼ਟਰੀ ਸਮਾਗਮ 3 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ ਜੋ 6 ਨਵੰਬਰ ਨੂੰ ਸਮਾਪਤ ਹੋਵੇਗਾ ਜਿਸ ਵਿਚ ਸਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਕੁਸ਼ਤੀਆਂ ਵੀ ਕਰਵਾਈਆਂ ਜਾਣਗੀਆਂ | ਇਸ ਸੰਬੰਧੀ ਪੀਰ ਲੱਖ ਦਾਤਾ ਛਿੰਝ ਮੇਲੇ ਦੇ ਪ੍ਰਧਾਨ ਵੀਰਇੰਦਰ ਸਿੰਘ ਮਛਿਆਣਾ ਸਾਬਕਾ ਸਰਪੰਚ ਬੋਦਲ ਨੇ ਦੱਸਿਆ ਕਿ 3 ਨਵੰਬਰ ਨੂੰ ਪੀਰ ਲੱਖ ਦਾਤਾ ਦੇ ਸਥਾਨ ਤੇ ਬਾਬਾ ਸਰਬਜੀਤ ਸਿੰਘ ਮਛਿਆਣਾ ਦੀ ਅਗਵਾਈ ਹੇਠ ਪੂਜਾ ਅਰਚਨਾ ਕਰਨ ਉਪਰੰਤ ਲੰਗਰ ਦੀ ਸ਼ੁਰੂਆਤ ਕੀਤੀ ਜਾਵੇਗੀ ਜਦ ਕਿ 4 ਨਵੰਬਰ ਨੂੰ ਝੰਡੇ ਦੀ ਰਸਮ ਹੋਵੇਗੀ ਅਤੇ ਮਨੀ ਕਨਵਰ ਵੱਲੋਂ ਸੂਫ਼ੀ ਕਲਾਮ ਪੇਸ਼ ਕੀਤੇ ਜਾਣਗੇ | ਇਸ ਮੌਕੇ ਬੱਚਿਆਂ ਦੀਆਂ ਕੁਸ਼ਤੀਆਂ ਦਾ ਦੌਰ ਵੀ ਸ਼ੁਰੂ ਹੋਵੇਗਾ | ਉਨ੍ਹਾਂ ਦੱਸਿਆ ਕਿ 5 ਨਵੰਬਰ ਨੂੰ ਜੈਸਮੀਨ ਅਖਤਰ ਦਾ ਖੁੱਲ੍ਹਾ ਅਖਾੜਾ ਹੋਵੇਗਾ ਅਤੇ ਸ਼ਾਮ 3 ਵਜੇ ਨਾਮੀ ਪਹਿਲਵਾਨਾਂ ਦੀਆਂ ਕੁਸ਼ਤੀਆਂ ਕਰਵਾਈਆਂ ਜਾਣਗੀਆਂ | ਜਿਸ ਵਿਚ ਪੰਜਾਬ ਭਰ ਦੇ ਪਹਿਲਵਾਨ ਹਿੱਸਾ ਲੈਣਗੇ | ਉਨ੍ਹਾਂ ਦੱਸਿਆ ਕਿ 6 ਨਵੰਬਰ ਨੂੰ ਨਕਲਾਂ ਕਰਵਾਈਆਂ ਜਾਣਗੀਆਂ, ਜਿਸ ਵਿਚ ਇਸ਼ੂ ਨਕਲ ਪਾਰਟੀ ਵੱਲੋਂ ਨਕਲਾਂ ਪੇਸ਼ ਕੀਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਉੱਘੀਆਂ ਸ਼ਖ਼ਸੀਅਤਾਂ ਵੀ ਪਹੁੰਚਣਗੀਆਂ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸੇਵਾਦਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ, ਮੁੱਖ ਸਲਾਹਕਾਰ ਪਰਮਜੀਤ ਸਿੰਘ ਟਰਾਂਸਪੋਰਟ, ਖ਼ਜ਼ਾਨਚੀ ਪ੍ਰਗਟ ਸਿੰਘ, ਸਟੇਜ ਸਕੱਤਰ ਮਹੰਤ ਸਦਾਗਰ ਸਿੰਘ, ਸਕੱਤਰ ਗੁਰਜੀਤ ਸਿੰਘ ਨੰਬਰਦਾਰ ਤੋਂ ਇਲਾਵਾ ਛਿੰਝ ਕਮੇਟੀ ਦੇ ਹੋਰ ਵੀ ਅਹੁਦੇਦਾਰ ਹਾਜ਼ਰ ਸਨ | ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਮਹੰਤ ਸੁਦਾਗਰ ਸਿੰਘ ਵੱਲੋਂ ਨਿਭਾਈ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਜਗਦੰਬੇ ਨੌਜਵਾਨ ਸਭਾ ਵਲੋਂ ਭਗਵਤੀ ਜਾਗਰਣ ਕਰਵਾਇਆ <br/> ਅਗਲੀ ਖ਼ਬਰ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ 'ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ <br/>
Ad Position 24