22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸਿਹਤ ਵਿਭਾਗ ਵਲੋਂ ਪਿੰਡ ਜਾਗਲਾਂ ਵਿਖੇ ਨਸ਼ਾ ਮੁਕਤੀ ਜਾਗਰੂਕਤਾ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 03-11-2025
ਪੱਸੀ ਕੰਢੀ, 2 ਨਵੰਬਰ (ਜਗਤਾਰ ਸਿੰਘ ਰਜਪਾਲਮਾ)- ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਐੱਸ.ਐੱਮ.ਓ. ਡਾਕਟਰ ਰੋਹਿਤ ਬਰੁਟਾ, ਡਾਕਟਰ ਸੰਦੀਪ ਕੌਰ ਪੀ.ਐਚ.ਸੀ ਮੰਡ ਭੰਡੇਰ ਦੀ ਅਗਵਾਈ ਹੇਠ ਪਿੰਡ ਜਾਗਲਾਂ ਵਿਖੇ ਨਸ਼ਾ ਮੁਕਤੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਹਾਜ਼ਰ ਲੋਕਾਂ ਨੂੰ ਨਸ਼ਾਖੋਰੀ ਤੇ ਇਸ ਨਾਲ ਹੋਣ ਵਾਲੇ ਸਮਾਜਿਕ, ਸਰੀਰਕ, ਪਰਿਵਾਰਿਕ ਅਤੇ ਆਰਥਿਕ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ | ਲੋਕਾਂ ਨੂੰ ਦੱਸਿਆ ਗਿਆ ਕਿ ਨਸ਼ਾ ਇੱਕ ਮਿੱਠਾ ਜਹਿਰ ਹੈ, ਜਿਸ ਨੂੰ ਮਨੁੱਖ ਸ਼ੋਕ ਨਾਲ ਲਾ ਤਾਂ ਲੈਂਦਾ ਹੈ, ਪਰ ਜਦੋਂ ਇਸ ਦਾ ਆਦੀ ਹੋ ਜਾਂਦਾ ਹੈ, ਤਾਂ ਉਹ ਆਪਣੇ ਆਪ ਨੂੰ ਮੌਤ ਦੇ ਮੂੰਹ ਲੈ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਨਸ਼ਾ ਭਾਵੇਂ ਕਿਸੇ ਵੀ ਰੂਪ ਵਿਚ ਹੋਵੇ ਸਿਹਤ ਲਈ ਹਾਨੀਕਾਰਕ ਹੁੰਦਾ ਹੈ | ਨਸ਼ੇ ਦੀ ਵਰਤੋਂ ਕਰਨ ਵਾਲੇ ਵਿਅਕਤੀ ਦਾ ਇਲਾਜ ਸਰਕਾਰੀ ਸਿਹਤ ਸੰਸਥਾ ਵਿਚ ਮੁਫ਼ਤ ਕੀਤਾ ਜਾਂਦਾ ਹੈ | ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਓ. ਓ. ਏ. ਟੀ ਕਲੀਨਿਕ (ਨਸ਼ਾ ਮੁਕਤੀ ਕੇਂਦਰ) ਖੋਲ੍ਹੇ ਗਏ ਹਨ | ਨਸ਼ਾ ਮੁਕਤੀ ਕੇਂਦਰ 'ਚ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ, ਮਰੀਜ਼ ਨੂੰ ਦਾਖ਼ਲ ਨਹੀਂ ਕੀਤਾ ਜਾਂਦਾ ਹੈ | ਜੇਕਰ ਮਰੀਜ਼ ਪਰੋਪਰ ਦਵਾਈ ਖਾਵੇ ਤਾਂ ਨਸ਼ੇ ਵਰਗੀ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕਦਾ ਹੈ | ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ, ਕਮਲੇਸ਼ ਦੇਵੀ ਏ. ਐਨ. ਐੱਮ, ਸਰਪੰਚ ਮਮਤਾ ਰਾਣੀ, ਸੁਦੇਸ਼ ਕੁਮਾਰੀ ਆਂਗਣਵਾੜੀ ਵਰਕਰ, ਸੁਖਵਿੰਦਰ ਸਿੰਘ, ਰੀਨਾ ਕੁਮਾਰੀ, ਸੁਨੀਤਾ ਦੇਵੀ ( ਆਸ਼ਾ ਵਰਕਰ) ਅਤੇ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਪੰਜਾਬੀ ਸੂਬੇ ਦਾ ਸਥਾਪਨਾ ਦਿਵਸ ਮਨਾਇਆ <br/> ਅਗਲੀ ਖ਼ਬਰ ਮੇਲਾ ਸ੍ਰੀ ਕ੍ਰਿਸ਼ਨ ਲੀਲ੍ਹਾ ਸੰਬੰਧੀ ਰੱਥ ਯਾਤਰਾ ਕੱਢੀ <br/>
Ad Position 24