ਗੜ੍ਹਸ਼ੰਕਰ, 2 ਨਵੰਬਰ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪਿ੍ੰਸੀਪਲ ਡਾ. ਅਮਨਦੀਪ ਹੀਰਾ ਦੀ ਰਹਿਨੁਮਾਈ ਹੇਠ ਕਾਲਜ ਦੇ ਇਤਿਹਾਸ ਵਿਭਾਗ ਵੱਲੋਂ ਵਿਭਾਗ ਮੁਖੀ ਪ੍ਰੋ. ਲਖਵਿੰਦਰਜੀਤ ਕੌਰ ਦੀ ਅਗਵਾਈ ਹੇਠ ਪੰਜਾਬੀ ਸੂਬੇ ਦਾ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਹਰਵਿੰਦਰ ਕੌਰ ਨੇ ਪੰਜਾਬੀ ਸੂਬੇ ਦੀ ਸਥਾਪਨਾ ਦੇ ਇਤਿਹਾਸ ਦਾ ਜ਼ਿਕਰ ਕਰਦਿਆਂ ਸਮੇਂ ਦੀ ਅਕਾਲੀ ਲੀਡਰਸ਼ਿਪ ਦੇ ਸੰਘਰਸ਼ ਨੂੰ ਬਿਆਨ ਕੀਤਾ ਅਤੇ ਪੰਜਾਬ ਦੀ ਵਰਤਮਾਨ ਸਥਿਤੀ ਉੱਤੇ ਵਿਚਾਰ ਸਾਂਝੇ ਕੀਤੇ | ਪ੍ਰੋ. ਲਖਵਿੰਦਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਪੰਜਾਬੀ ਸੂਬੇ ਦੀ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਪ੍ਰਤੀ ਜਾਗਰੂਕ ਕੀਤਾ | ਇਸ ਮੌਕੇ ਵਿਦਿਆਰਥੀਆਂ ਨੂੰ ਪੰਜਾਬੀ ਸੂਬਾ ਪੁਨਰਗਠਨ ਐਕਟ ਨਾਲ ਸਬੰਧਿਤ ਡਾਕੂਮੈਂਟਰੀ ਦਿਖਾਈ ਗਈ | ਇਸ ਮੌਕੇ ਡਾ. ਕੁਲਦੀਪ ਕੌਰ, ਪ੍ਰੋ. ਜਤਿੰਦਰ ਕੌਰ, ਪ੍ਰੋ. ਰੀਤੂ ਸਿੰਘ, ਡਾ. ਪ੍ਰੀਤਇੰਦਰ ਸਿੰਘ, ਪ੍ਰੋ. ਨਵਦੀਪ ਸਿੰਘ, ਡਾ. ਕੰਵਲਜੀਤ ਕੌਰ, ਪ੍ਰੋ. ਪਿ੍ਅੰਕਾ ਕੰਵਰ ਹਾਜ਼ਰ ਹੋਏ |