22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਜ਼ਿਲ੍ਹਾ ਪ੍ਰਧਾਨ ਲੱਖੀ ਦੀ ਅਗਵਾਈ ਹੇਠ ਵਰਕਰਾਂ ਨੇ ਤਰਨਤਾਰਨ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ <br/>

Ad Position 21
No active advertisement
ਅਜੀਤ ਡੈਸਕ 03-11-2025
ਮੁਕੇਰੀਆਂ, 2 ਨਵੰਬਰ (ਰਾਮਗੜ੍ਹੀਆ)-ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਬਾਦਲ ਸ. ਲਖਵਿੰਦਰ ਸਿੰਘ ਲੱਖੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਤਰਨਤਾਰਨ ਤੋਂ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ | ਇਸ ਮੌਕੇ ਦੇਸ ਰਾਜ ਸਿੰਘ ਧੁੱਗਾ, ਇਕਬਾਲ ਸਿੰਘ ਜੌਹਲ, ਸਾਬਕਾ ਸਰਪੰਚ ਬਾਬੂ ਰਾਮ ਸਿਧਵਾਂ, ਪਹਿਲਵਾਨ ਦਾਰਾ ਸਿੰਘ, ਅਮਰੀਕ ਸਿੰਘ ਧਰਮੀ ਫ਼ੌਜੀ, ਸੁਖਦੀਪ ਸਿੰਘ, ਮਨਜੋਤ ਸਿੰਘ ਹਰਗੋਬਿੰਦਪੁਰ ਹਾਜ਼ਰ ਸਨ | ਸ. ਲੱਖੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਥ ਤੇ ਪੰਜਾਬ ਦੀ ਭਲਾਈ ਲਈ ਕੰਮ ਕਰਦਾ ਆ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਅਕਾਲੀ ਦਲ ਨੂੰ ਮਜ਼ਬੂਤ ਕਰਨ | ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪਿਛੜੇ ਵਰਗਾਂ, ਕਿਸਾਨਾਂ ਤੇ ਆਮ ਲੋਕਾਂ ਦੇ ਹਿਤਾਂ ਦੀ ਆਵਾਜ਼ ਉਠਾਈ ਹੈ ਅਤੇ ਭਵਿੱਖ ਵਿਚ ਵੀ ਇਹ ਜੰਗ ਜਾਰੀ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਦਸੂਹਾ ਵਿਖੇ ਵੱਖ-ਵੱਖ ਵਿਸ਼ਿਆਂ ਸੰਬੰਧੀ ਮੇਲਾ ਲਗਾਇਆ <br/> ਅਗਲੀ ਖ਼ਬਰ ਸਾਈਕਲਿਸਟ ਬਲਰਾਜ ਸਿੰਘ ਚੌਹਾਨ ਨੇ 600 ਕਿੱਲੋਮੀਟਰ ਬਰੇਵਟ 36.30 ਘੰਟੇ 'ਚ ਕੀਤੀ ਪੂਰੀ <br/>
Ad Position 24