ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ)-ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ (ਪੀ.ਪੀ.ਪੀ.ਐੱਫ਼.) ਵਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਹੁਸ਼ਿਆਰਪੁਰ ਸਾਹਮਣੇ 3 ਨਵੰਬਰ ਨੂੰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ਜਾਣਕਾਰੀ ਫ਼ਰੰਟ ਦੇ ਦੋਆਬਾ ਜ਼ੋਨ ਦੇ ਕਨਵੀਨਰ ਇੰਦਰ ਸੁਖਦੀਪ ਸਿੰਘ ਓਢਰਾ, ਜ਼ਿਲ੍ਹਾ ਕਨਵੀਨਰ ਮਨਜੀਤ ਸਿੰਘ ਦਸੂਹਾ, ਜਨਰਲ ਸਕੱਤਰ ਬਲਜੀਤ ਸਿੰਘ ਮਹਿਮੋਵਾਲ, ਵਿੱਤ ਸਕੱਤਰ ਨੰਦ ਰਾਮ ਅਤੇ ਡੀ.ਟੀ.ਐੱਫ਼. ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਡਾਨਸੀਵਾਲ, ਮੁਕੇਸ਼ ਕੁਮਾਰ ਨੇ ਮੀਟਿੰਗ ਉਪਰੰਤ ਦਿੱਤੀ |