22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਤਰਨ ਤਾਰਨ ਜ਼ਿਮਨੀ ਚੋਣ ਲਈ ਠੰਡਲ ਦੀ ਅਗਵਾਈ ਹੇਠ ਘਰ-ਘਰ ਕੀਤਾ ਚੋਣ ਪ੍ਰਚਾਰ <br/>

Ad Position 21
No active advertisement
ਅਜੀਤ ਡੈਸਕ 03-11-2025
ਹੁਸ਼ਿਆਰਪੁਰ, 2 ਨਵੰਬਰ (ਨਰਿੰਦਰ ਸਿੰਘ ਬੱਡਲਾ)-ਜਿਮਨੀ ਚੋਣ ਹਲਕਾ ਤਰਨ ਤਾਰਨ 'ਚ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਦੀ ਅਗਵਾਈ 'ਚ ਵੱਖ-ਵੱਖ ਬੂਥਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿਖਾਏ ਗਏ ਸ਼ਬਜਬਾਗਾਂ ਤੋਂ ਲੋਕ ਭਲੀਭਾਂਤ ਜਾਣੂ ਹੋ ਚੁੱਕੇ ਹਨ ਅਤੇ ਹੁਣ ਉਹ ਆਪ ਆਗੂਆਂ ਤੇ ਬਿਲਕੁਲ ਵੀ ਭਰੋਸਾ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਸੂਬਾ ਵਾਸੀ ਅੱਜ ਵੀ ਸ੍ਰੋਮਣੀ ਅਕਾਲੀ ਦੀ ਸਰਕਾਰ ਵੱਲੋਂ ਕਰਵਾਏ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ ਅਤੇ ਦੁਬਾਰਾ ਸਰਕਾਰ ਲਿਆਉਣ ਲਈ ਉਤਾਵਲੇ ਬੈਠੇ ਹਨ | ਉਨ੍ਹਾਂ ਕਿਹਾ ਕਿ ਤਰਨ ਤਾਰਨ ਜਿਮਨੀ ਚੋਣ ਪਿ੍ੰ. ਸੁਖਵਿੰਦਰ ਕੌਰ ਰੰਧਾਵਾ ਵੱਡੀ ਲੀਡ ਨਾਲ ਜਿੱਤ ਕੇ ਪਾਰਟੀ ਦੀ ਝੋਲੀ 'ਚ ਪਾਉਣਗੇ | ਇਸ ਮੌਕੇ ਸੋਹਣ ਸਿੰਘ ਠੰਡਲ ਅਤੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਨੂੰ ਸਰੋਪਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਪਿ੍ੰਸੀਪਲ ਰਸ਼ਪਾਲ ਸਿੰਘ ਜਲਵੇੜਾ, ਜਸਵਿੰਦਰ ਸਿੰਘ ਨੰਗਲ ਠੰਡਲ, ਅਮਰਜੀਤ ਸਿੰਘ, ਰੂੜ ਸਿੰਘ, ਸੰਤੋਖ ਸਿੰਘ,ਜਗਦੀਸ਼ ਮੁਰਾਦਪੁਰਾ, ਜੋਤੀ ਮੁਰਾਦਪੁਰਾ, ਮਨਜੀਤ ਸਿੰਘ ਧੁੰਨਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਇਨਸਾਫ਼ ਦੀ ਅਵਾਜ਼ ਜਥੇਬੰਦੀ ਵਲੋਂ ਸੰਘਰਸ਼ ਦੀਆਂ ਤਿਆਰੀਆਂ ਜ਼ੋਰਾਂ 'ਤੇ <br/> ਅਗਲੀ ਖ਼ਬਰ ਆਕਸਫੋਰਡ ਵਰਲਡ ਸਕੂਲ ਸਹੌੜਾ ਡਡਿਆਲ ਵਿਖੇ ਭਾਸ਼ਨ ਪ੍ਰਤੀਯੋਗਤਾ ਕਰਵਾਈ <br/>
Ad Position 24