ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਜਗ੍ਹਾ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਥਾਣਾ ਸਦਰ ਪੁਲਿਸ ਨੇ ਹਰਦੀਪ ਸਿੰਘ ਵਾਸੀ ਪਿੰਡ ਅੱਜੋਵਾਲ ਨੂੰ ਕਾਬੂ ਕਰਕੇ ਉਸ ਤੋਂ 17 ਹਜ਼ਾਰ 250 ਗ੍ਰਾਮ ਸ਼ਰਾਬ ਬਰਾਮਦ ਕੀਤੀ | ਇਸੇ ਤਰ੍ਹਾਂ ਥਾਣਾ ਮਾਹਿਲਪੁਰ ਪੁਲਿਸ ਨੇ ਅਵਿਨਾਸ਼ ਚੰਦਰ ਉਰਫ਼ ਮਾਲੀ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀ ਸ਼ੁਦਾ ਗੋਲੀਆਂ ਬਰਾਮਦ ਕੀਤੀਆਂ | ਇਸ ਦੌਰਾਨ ਥਾਣਾ ਮਾਡਲ ਟਾਊਨ ਪੁਲਿਸ ਨੇ ਮੁਹੱਲਾ ਦਸਮੇਸ਼ ਨਗਰ ਦੇ ਵਾਸੀ ਰਮੇਸ਼ ਕੁਮਾਰ ਨੂੰ ਕਾਬੂ ਕਰਕੇ ਉਸ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਇਸੇ ਤਰ੍ਹਾਂ ਥਾਣਾ ਚੱਬੇਵਾਲ ਪੁਲਿਸ ਨੇ ਪਿੰਡ ਤਾਜੇਵਾਲ ਦੇ ਵਾਸੀ ਹਰਦਿਆਲ ਸਿੰਘ ਨੂੰ ਕਾਬੂ ਕਰਕੇ ਉਸ ਤੋਂ ਵੱਡੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਕੀਤੇ | ਪੁਲਿਸ ਨੇ ਸਾਰੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲੇ ਦਰਜ਼ ਕਰ ਲਏ ਹਨ |