ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)-ਸੰਤ ਜੁਗਿੰਦਰ ਸਿੰਘ ਡੁਮੇਲੀ ਯੂ.ਕੇ. ਵਾਲਿਆਂ ਦੀ ਪੇ੍ਰਰਨਾ ਅਤੇ ਉੱਦਮ ਸਦਕਾ ਸਮੂਹ ਇਲਾਕਾ ਵਾਸੀਆਂ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਉਸਾਰੇ ਗਏ ਗੁਰਦੁਆਰਾ ਸੰਗਤਸਰ ਖਨੌੜਾ ਦੀ ਸ਼ਾਨਦਾਰ ਇਮਾਰਤ ਦਾ ਉਦਘਾਟਨ 5 ਨਵੰਬਰ ਦਿਨ ਬੁੱਧਵਾਰ ਨੂੰ ਹੋਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁਖ ਸੇਵਾਦਾਰ ਸੰਤ ਬਾਬਾ ਜੁਗਿੰਦਰ ਸਿੰਘ ਡੁਮੇਲੀ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਲਖਵੀਰ ਸਿੰਘ ਸਿੰਬਲੀ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾ ਵਾਚਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਉਣਗੇ |