15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਵਿਖੇ 2 ਰੋਜ਼ਾ ਕੀਰਤਨ ਦਰਬਾਰ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 04-11-2025
ਮੁਕੇਰੀਆਂ, 3 ਨਵੰਬਰ (ਰਾਮਗੜ੍ਹੀਆ)- ਬੀਤੇ ਦਿਨ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੋ ਰੋਜ਼ਾ ਕੀਰਤਨ ਦਰਬਾਰ ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਅਤੇ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮੁਕੇਰੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਪਹੁੰਚੀ, ਨਾਲ ਹੀ ਵੱਡੇ ਪੱਧਰ 'ਤੇ ਗੁਰਬਾਣੀ ਕੰਠ, ਕੀਰਤਨ ਮੁਕਾਬਲੇ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ ਅਤੇ ਲੱਖਾਂ ਦੇ ਇਨਾਮ ਵੰਡੇ ਗਏ | ਗੁਰਬਾਣੀ ਕੰਠ ਮੁਕਾਬਲੇ ਵਿਚ ਪਹਿਲਾ ਸਥਾਨ ਜਸਕਰਨ ਸਿੰਘ, ਦੂਜਾ ਸਥਾਨ ਤੇਜ਼ ਪ੍ਰੀਤ ਕੌਰ, ਤੀਜਾ ਸਥਾਨ ਇਛਵੀਰ ਸਿੰਘ ਨੇ ਹਾਸਲ ਕੀਤਾ | ਕੀਰਤਨ ਮੁਕਾਬਲਿਆਂ ਵਿਚ ਪਹਿਲਾ ਸਥਾਨ ਸੁਖਜੋਤ ਸਿੰਘ, ਦੂਜਾ ਸਥਾਨ ਸਿਮਰਜੀਤ ਸਿੰਘ, ਤੀਜਾ ਸਥਾਨ ਸੁਖਨੂਰ ਕੌਰ ਨੇ ਹਾਸਲ ਕੀਤਾ | ਪ੍ਰਸ਼ਨੋਤਰੀ ਮੁਕਾਬਲੇ ਵਿਚ ਪਹਿਲਾ ਸਥਾਨ ਬਾਬਾ ਬਘੇਲ ਸਿੰਘ ਜੀ ਟੀਮ, ਦੂਜਾ ਸਥਾਨ ਮਤੀ ਦਾਸ ਜੀ ਟੀਮ ਅਤੇ ਤੀਜਾ ਸਥਾਨ ਮਾਤਾ ਗੁਜਰੀ ਜੀ ਦੀ ਟੀਮ ਨੇ ਹਾਸਲ ਕੀਤਾ | ਸ਼ਾਮ ਦੇ ਦੀਵਾਨਾਂ ਵਿਚ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ, ਭਾਈ ਜਤਿੰਦਰ ਪਾਲ ਸਿੰਘ, ਭਾਈ ਨਿਰਮਲ ਸਿੰਘ ਅਤੇ ਭਾਈ ਹਰਪਾਲ ਸਿੰਘ ਨੇ ਸੰਗਤਾਂ ਨੂੰ ਇਲਾਹੀ ਕੀਰਤਨ ਸਰਵਣ ਕਰਵਾਇਆ ਅਤੇ ਪ੍ਰਸਿੱਧ ਬੁੱਧੀਜੀਵੀ ਡਾਕਟਰ ਸੁਖਪ੍ਰੀਤ ਸਿੰਘ ਉਧੋਕੇ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ, ਸੰਤ ਗੁਰਨਾਮ ਸਿੰਘ ਜੀ ਗੇਰਾ ਸਾਹਿਬ, ਚੇਅਰਮੈਨ ਮਾਰਕੀਟ ਕਮੇਟੀ ਕੇ.ਪੀ. ਸਿੰਘ ਦਸੂਹਾ, ਪ੍ਰਧਾਨ ਪਰਮਿੰਦਰ ਸਿੰਘ ਨੇ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ | ਇਸ ਮੌਕੇ ਸਰਦਾਰ ਰਵਿੰਦਰ ਸਿੰਘ ਚੱਕ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗੁਰਮਤਿ ਸੇਵਾ ਸੁਸਾਇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਤੇ ਗੁਰਬਾਣੀ ਤੇ ਇਤਿਹਾਸ ਨਾਲ ਜੁੜ ਕੇ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਨਾਲ ਬਿਕਰਮ ਸਿੰਘ ਅੱਲਾ ਬਖ਼ਸ਼, ਮਾਸਟਰ ਰਮੇਸ਼, ਗੁਰਜਿੰਦਰ ਸਿੰਘ ਚੱਕ, ਸਤਪਾਲ ਸਿੰਘ ਚੱਕ, ਸੁਰਜੀਤ ਸਿੰਘ ਭੱਟੀਆਂ, ਹਰਮਨਜੀਤ ਸਿੰਘ ਚੱਕ, ਹਰਪਾਲ ਸਿੰਘ ਕੌਲਪੁਰ, ਦਵਿੰਦਰ ਸਿੰਘ ਚੱਕ, ਕੁਲਦੀਪ ਸਿੰਘ ਬਰਿਆਣਾ, ਅਮਰਜੀਤ ਸਿੰਘ ਢਾਡੇਕਟਵਾਲ, ਬਲਵੀਰ ਸਿੰਘ ਬਿਸ਼ਨਪੁਰ, ਸ਼ੇਰ ਸਿੰਘ ਸ਼ੇਰਾ ਐਮ.ਸੀ., ਸੌਦਾਗਰ ਸਿੰਘ ਚਨੌਰ, ਜਸਵਿੰਦਰ ਸਿੰਘ ਬਿੱਟੂ, ਬਲਜੀਤ ਸਿੰਘ ਲਾਡੂ, ਸੰਤੋਖ ਸਿੰਘ ਡਾਲੋਵਾਲ, ਹੈਪੀ ਜੁਗਿਆਲ, ਜਗਜੀਤ ਸਿੰਘ ਛਨੀ ਨੰਦ ਸਿੰਘ, ਅਵਤਾਰ ਸਿੰਘ ਕੋਟਲੀ, ਮਨਜੀਤ ਸਿੰਘ ਚੀਮਾ, ਸਤਨਾਮ ਸਿੰਘ ਧਾਮੀਆਂ, ਬਲਦੇਵ ਸਿੰਘ ਕੌਲਪਰ, ਕਿਰਪਾਲ ਸਿੰਘ ਗੇਰਾ, ਗੁਰਿੰਦਰ ਸਿੰਘ ਗਿੰਦੂ, ਈਸ਼ਰ ਸਿੰਘ ਮੰਜਪੁਰ, ਲਖਵਿੰਦਰ ਸਿੰਘ ਟਿੰਮੀ, ਗੁਰਸੱਜਣ ਦੀਪ ਸਿੰਘ ਗੱਜੀ, ਗੁਰਨਾਮ ਸਿੰਘ ਗਾਮਾ, ਮੈਨੇਜਰ ਸ੍ਰੀ ਗਰਨਾ ਸਾਹਿਬ ਸਰਬਜੀਤ ਸਿੰਘ ਅਤੇ ਗਿਆਨੀ ਕਲਿਆਣ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਆਹੁਤਾ ਲੜਕੀ ਵਲੋਂ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਅਗਲੀ ਖ਼ਬਰ ਵਿਧਾਇਕ ਘੁੰਮਣ ਨੇ ਪਿੰਡ ਬਟਵਾਰਾ 'ਚ ਖੇਡ ਪਾਰਕ ਦਾ ਨੀਂਹ ਪੱਥਰ ਰੱਖਿਆ <br/>
Ad Position 24