14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਬੰਗਾ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ

Ad Position 21
No active advertisement
ਅਜੀਤ ਡੈਸਕ 04-11-2025
ਬੰਗਾ, 3 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਸ੍ਰੀ ਗੁਰੂ ਨਾਨਕ ਦੇਵ ਜੀ ਪਾਤਸ਼ਾਹੀ ਪਹਿਲੀ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 4 ਨਵੰਬਰ ਦਿਨ ਮੰਗਲਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਤੋਂ ਸਵੇਰੇ 10 ਵਜੇ ਸ਼ੁਰੂ ਹੋਵੇਗਾ | ਜੋ ਕਿ ਪਿੰਡ ਜੀਂਦੋਵਾਲ ਦੀ ਪਰਿਕਰਮਾ ਕਰਨ ਉਪਰੰਤ ਸਵਰਨ ਪੈਟਰੋਲ ਪੰਪ ਵਾਲੀ ਗਲੀ ਰਾਹੀਂ ਮੁੱਖ ਮਾਰਗ, ਗੁਰੂ ਤੇਗ ਬਹਾਦਰ ਗੇਟ, ਰੇਲਵੇ ਰੋਡ ਤੇ ਮੁਕੰਦਪੁਰ ਰੋਡ ਰਾਹੀਂ ਥਾਣਾ ਸਿਟੀ ਤੋਂ ਬੱਸ ਅੱਡਾ, ਮਸੰਦਾਂ ਪੱਟੀ, ਸਾਗਰ ਗੇਟ, ਤੁੰਗਲ ਗੇਟ, ਸ੍ਰੀ ਗੁਰੂ ਰਵਿਦਾਸ ਚੌਂਕ ਤੇ ਡਾਕਟਰ ਸਿੰਘ, ਲਕਸ਼ਮੀ ਸਵੀਟ ਤੋਂ ਮੁੱਖ ਮਾਰਗ ਗੜ੍ਹਸ਼ੰਕਰ ਚੌਂਕ ਰਾਹੀਂ ਵਾਪਸ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਬੰਗਾ ਵਿਖੇ ਸੰਪੂਰਨ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਿੰਡ ਹੀਉਂ 'ਚ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਨਿਊ ਕੇਅਰ ਕਲੀਨਿਕ ਬਲਾਚੌਰ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ 6 ਨੂੰ
Ad Position 24