14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਗੁਰਦੁਆਰਾ ਸ਼ਹੀਦਾਂ ਸਿੰਘਾਂ ਸੂਰਾਪੁਰ ਥੇਹ ਹੇੜੀਆਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਨੂੰ ਸਮਰਪਿਤ ਸਮਾਗਮ <br/>

Ad Position 21
No active advertisement
ਅਜੀਤ ਡੈਸਕ 04-11-2025
ਔੜ/ਝਿੰਗੜਾਂ, 3 ਨਵੰਬਰ (ਕੁਲਦੀਪ ਸਿੰਘ ਝਿੰਗੜ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਿਧਾਨ ਸਭਾ ਹਲਕਾ ਬੰਗਾ ਦੇ ਅਧੀਨ ਪੈਂਦੇ ਪਿੰਡ ਸੂਰਾਪੁਰ ਥੇਹ ਹੇੜੀਆਂ ਦੇ ਗੁਰਦੁਆਰਾ ਸ਼ਹੀਦਾਂ ਸਿੰਘਾਂ ਵਿਖੇ ਪ੍ਰਬੰਧਕਾਂ, ਗਰੀਬ ਨਿਵਾਜ ਚੈਰੀਟੇਬਲ ਟਰੱਸਟ ਵਲੋਂ ਪਿੰਡ ਵਾਸੀਆਂ ਅਤੇ ਐਨ. ਆਰ. ਆਈ ਸੰਗਤਾਂ ਦੇ ਸਹਿਯੋਗ ਨਾਲ ਬਲੀਦਾਨ, ਸ਼ਾਂਤੀ ਅਤੇ ਮਨੁੱਖਤਾ ਦੇ ਪ੍ਰਤੀਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਵਾਲਿਆਂ ਦੀ ਰਹਿਨੁਮਾਈ ਹੇਠ ਕਰਵਾਇਆ ਤਿੰਨ ਦਿਨਾ ਮਹਾਨ ਗੁਰਮਤਿ ਸਮਾਗਮ ਸਮਾਪਤ ਹੋ ਗਿਆ | ਪਹਿਲੇ ਦਿਨ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਤੇ ਸ੍ਰੀ ਨਿਸ਼ਾਨ ਸਾਹਿਬ ਨੂੰ ਚੋਲਾ ਪਹਿਨਾਇਆ ਗਿਆ | ਦੂਜੇ ਦਿਨ ਦੇ ਗੁਰਮਤਿ ਸਮਾਗਮ 'ਚ ਵੱਖ-ਵੱਖ ਪੰਥ ਦੇ ਨਾਮਵਰ ਕੀਰਤਨੀ ਤੇ ਢਾਡੀ ਜਥਿਆਂ ਨੇ ਆਪਣੀ ਹਾਜ਼ਰੀ ਲਗਵਾਈ | ਤੀਜੇ ਤੇ ਆਖ਼ਰੀ ਦਿਨ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਸਜਾਏ ਗੁਰਮਤਿ ਸਮਾਗਮ 'ਚ ਪੰਥ ਦੇ ਮਹਾਨ ਕੀਰਤਨੀ ਬਾਬਾ ਮਨਪ੍ਰੀਤ ਸਿੰਘ ਖਾਲਸਾ ਅਲੀਪੁਰ ਵਾਲੇ, ਭਾਈ ਗੁਰਜੀਤ ਸਿੰਘ ਮਾਨੋਚਾਹਲ ਫਤਿਹਗੜ੍ਹ ਸਭਰਾਵਾਂ ਤੋਂ ਇਲਾਵਾ ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਦੇ ਕੀਰਤਨੀ ਜਥੇ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਸਬੰਧੀ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਅਸਥਾਨ ਦੇ ਮੁੱਖ ਪ੍ਰਬੰਧਕ ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਜੀ ਦੇ ਗੌਰਵਮਈ ਇਤਿਹਾਸ ਤੋਂ ਜਾਣੂੰ ਕਰਵਾਉਂਦਿਆਂ ਉਨ੍ਹਾਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਲਈ ਕਿਹਾ | ਇਸ ਮੌਕੇ ਉਨ੍ਹਾਂ ਕੀਰਤਨੀ ਢਾਡੀ ਜਥਿਆਂ ਅਤੇ ਸਹਿਯੋਗੀ ਸੇਵਾਦਾਰਾਂ ਨੂੰ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕਰਦਿਆਂ ਉਨ੍ਹਾਂ ਗੁਰਮਤਿ ਸਮਾਗਮ 'ਚ ਪੁੱਜੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਾਬਾ ਕੁਲਦੀਪ ਸਿੰਘ ਮਜਾਰੀ ਵਾਲੇ, ਜਸਕਰਨ ਸਿੰਘ ਯੂ. ਕੇ, ਬੀਬੀ ਰਸ਼ਪਾਲ ਕੌਰ ਯੂ. ਕੇ, ਭੁਪਿੰਦਰ ਸਿੰਘ ਬਵੀ ਯੂ. ਕੇ, ਤਜਿੰਦਰ ਸਿੰਘ ਯੂ. ਕੇ, ਬਾਬਾ ਸਰੂਪ ਸਿੰਘ, ਉਂਕਾਰ ਸਿੰਘ, ਜੋਗਾ ਸਿੰਘ, ਇੰਦਰਜੀਤ ਸਿੰਘ ਯੂ. ਕੇ, ਮਾ. ਬਲਵੀਰ ਸਿੰਘ ਯੂ. ਐਸ ਏ, ਗੁਰਦੇਵ ਸਿੰਘ ਕੈਨੇਡਾ, ਡਾ. ਅਮਰੀਕ ਸਿੰਘ ਲਾਲੋ ਮਜਾਰਾ, ਅਮਨਦੀਪ ਸਿੰਘ ਟੈਗੋਰ ਸੀ. ਏ, ਜਸ਼ਨਪ੍ਰੀਤ ਸਿੰਘ ਹੇੜੀਆਂ, ਬੀਬੀ ਸਰਬਜੀਤ ਕੌਰ ਨਕੋਦਰ, ਸੁਖਜਿੰਦਰ ਸਿੰਘ, ਦੀਪਾ ਮੂਸਾਪੁਰ, ਜਥੇ. ਸਾਵਨ ਸਿੰਘ, ਸੁਖਪ੍ਰੀਤ ਸਿੰਘ, ਪਰਮਜੀਤ ਪੰਮੀ, ਬਾਬਾ ਜੋਨੀ ਆਦਿ ਤੋਂ ਇਲਾਵਾ ਪ੍ਰਬੰਧਕ, ਪਿੰਡ ਵਾਸੀ ਤੇ ਇਲਾਕਾ ਨਿਵਾਸੀ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਿੰਡ ਹੀਉਂ 'ਚ ਗੁਰਮਤਿ ਸਮਾਗਮ <br/>
Ad Position 24