ਰਾਹੋਂ, 3 ਨਵੰਬਰ (ਉਂਕਾਰ ਸਿੰਘ ਰਾਠੋਰ) - ਗੁਰਦੁਆਰਾ ਕਲਗੀਧਰ ਸਾਹਿਬ ਰਾਹੋਂ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਬਾਜਵਾ ਨੇ ਦੱਸਿਆ ਕੇ ਨਗਰ ਕੀਰਤਨ ਅੱਜ ਜੋ ਕਿ 4 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਗੁਰਦੁਆਰਾ ਕਲਗੀਧਰ ਸਾਹਿਬ ਰਾਹੋਂ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਜਾਵੇਗਾ | ਜੈਕਾਰਿਆਂ ਅਤੇ ਨਗਾਰਿਆਂ ਦੀ ਗੂੰਜ 'ਚ ਆਰੰਭ ਹੋ ਕੇ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਰਾਤ ਨੂੰ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸੰਪੂਰਨ ਹੋਵੇਗਾ ਜਿਸ ਵਿੱਚ ਢਾਡੀ ਜਸਦੀਪ ਸਿੰਘ ਨਾਗਰਾ ਵਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਜਾਵੇਗਾ | ਇਸ ਵਿੱਚ ਉਚੇਚੇ ਤੌਰ 'ਤੇ ਸ਼ਹਿਰ ਦੇ ਹਰ ਇਲਾਕੇ ਦੀਆਂ ਗੁਰੂ ਘਰ ਦੀਆਂ ਸੰਗਤਾਂ, ਬੈਂਡ, ਸਕੂਲੀ ਬੱਚੇ, ਵੱਖ-ਵੱਖ ਤਰ੍ਹਾਂ ਦੇ ਮਾਡਲ ਜੋ ਕਿ ਗੁਰ ਇਤਿਹਾਸ ਤੇ ਮਾਨਵਤਾ ਨੂੰ ਸਮਰਪਿਤ ਹੋਣਗੇ ਸੰਗਤਾਂ ਲਈ ਤਿਆਰ ਕੀਤੇ ਗਏ ਹਨ | ਸਾਰੇ ਨੁਮਾਇੰਦਿਆਂ ਨੇ ਸੰਗਤਾਂ ਨੂੰ ਪਰਿਵਾਰਾਂ ਸਹਿਤ ਹਾਜ਼ਰੀਆਂ ਭਰਨ ਦੀ ਪੁਰਜ਼ੋਰ ਬੇਨਤੀ ਕੀਤੀ | ਉਹਨਾਂ ਦੱਸਿਆ 5 ਨਵੰਬਰ ਦਿਨ ਬੁੱਧਵਾਰ ਨੂੰ ਅਖੰਡ ਪਾਠ ਦੇ ਭੋਗ ਉਪਰੰਤ ਦਿਨ ਦੇ ਦੀਵਾਨ ਸਜਾਏ ਜਾਣਗੇ ਜਿਸ 'ਚ ਦਿਨ ਦੇ ਦੀਵਾਨ ਵਿੱਚ ਭਾਈ ਪਰਮਜੀਤ ਸਿੰਘ ਗੁ.ਚਰਨ ਕੰਵਲ ਸਾਹਿਬ, ਜਥੇਦਾਰ ਬਾਬਾ ਧੰਨਾ ਸਿੰਘ ਖਾਲਸਾ ਤੇ ਰਾਤ ਦੇ ਦੀਵਾਨ ਵਿੱਚ ਸੰਤ ਮੀਆਂ ਪੁਰ ਵਾਲੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ | ਇਸ ਮੌਕੇ ਪ੍ਰਧਾਨ ਬਲਜੀਤ ਸਿੰਘ ਬਾਜਵਾ, ਰਘੁਵਿੰਦਰ ਸਿੰਘ ਰਵੀ ਸਕੱਤਰ, ਸਰਬਜੀਤ ਸਿੰਘ ਅਟਵਾਲ, ਹਰਪਾਲ ਸਿੰਘ, ਹਰਜੀਤ, ਅਮਰਜੀਤ ਸਿੰਘ ਰਾਜੂ, ਲਖਵਿੰਦਰ ਸਿੰਘ ਲੱਖਾ, ਭੁਪਿੰਦਰ ਸਿੰਘ, ਕੁਲਵਿੰਦਰ ਸਿੰਘ, ਨਰੇਸ਼ ਸਿੰਘ ਭੁੱਲਰ, ਸਤਨਾਮ ਸਿੰਘ, ਭਾਈ ਸੰਤੋਖ ਸਿੰਘ ਆਦਿ ਹਾਜ਼ਰ ਸਨ |