14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਚੋਣ ਹੋਈ, ਈਸ਼ਵਰੀ ਦੇਵੀ ਬਣੀ ਬਲਾਕ ਪ੍ਰਧਾਨ

Ad Position 21
No active advertisement
ਅਜੀਤ ਡੈਸਕ 04-11-2025
ਬਹਿਰਾਮ, 3 ਨਵੰਬਰ (ਨਛੱਤਰ ਸਿੰਘ ਬਹਿਰਾਮ) - ਅੱਜ ਇੱਥੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬੰਗਾ ਦੀ ਮੀਟਿੰਗ ਅਮਰਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਨ ਲਈ ਹਰਗੋਬਿੰਦ ਕੌਰ ਕੌਮੀ ਪ੍ਰਧਾਨ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਵਿੱਚ ਆਂਗਣਵਾੜੀ ਵਰਕਰਾਂ ਹੈਲਪਰਾਂ ਦੀਆਂ ਸਮੱਸਿਆ 'ਤੇ ਵਿਚਾਰ ਚਰਚਾ ਕੀਤੀ ਗਈ | ਵਰਕਰਾਂ ਤੇ ਹੈਲਪਰਾਂ ਨੇ ਦੱਸਿਆ ਕਿ ਜਦੋਂ ਤੋਂ ਆਪ ਦੀ ਸਰਕਾਰ ਆਈ ਹੈ ਉਦੋਂ ਤੋਂ ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਕਦੇ ਵੀ ਮਾਣ ਭੱਤਾ ਟਾਈਮ 'ਤੇ ਅਤੇ ਪੂਰਾ ਨਹੀਂ ਦਿੱਤਾ ਗਿਆ | ਹਾਲੇ ਤੱਕ ਸਮਾਰਟ ਫੋਨ ਨਹੀਂ ਦਿੱਤੇ ਗਏ, ਆਂਗਣਵਾੜੀ ਵਰਕਰਾਂ ਨੂੰ ਐਫ.ਆਰ.ਐਸ. ਕਰਨ ਅਤੇ ਰਾਸ਼ਨ ਕਾਰਡਾਂ ਦੀ ਈ.ਕੇ.ਵਾਈ.ਸੀ. ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ | ਆਂਗਣਵਾੜੀ ਕੇਂਦਰਾਂ ਦੇ ਵਿੱਚ ਆ ਰਿਹਾ ਰਾਸ਼ਨ ਬੇਹੱਦ ਘਟੀਆ ਕੁਆਲਿਟੀ ਦਾ ਹੈ ਜਿਸ ਨੂੰ ਲੋਕ ਲੈ ਨਹੀਂ ਰਹੇ | ਆਂਗਣਵਾੜੀ ਕੇਂਦਰਾਂ ਵਿੱਚ ਬੱਚੇ ਨਹੀਂ ਆ ਰਹੇ, ਸਰਕਾਰ ਨੇ ਤਿੰਨ ਸਾਲ ਦੇ ਬੱਚੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਦਾਖਲ ਕੀਤੇ ਹੋਏ ਹਨ | ਆਂਗਣਵਾੜੀ ਵਰਕਰਾਂ ਹੈਲਪਰਾਂ ਦਾ ਸਰਕਾਰ ਵੱਲੋਂ ਬਹੁਤ ਸੋਸ਼ਣ ਕੀਤਾ ਜਾ ਰਿਹਾ ਹੈ | ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਜਥੇਬੰਦ ਹੋਣ ਤੋਂ ਵੀ ਰੋਕਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ ਪਰ ਵਰਕਰਾਂ ਹੈਲਪਰਾਂ ਹਰਗੋਬਿੰਦ ਕੌਰ ਨਾਲ ਚਟਾਨ ਦੀ ਤਰ੍ਹਾਂ ਖੜੀਆਂ ਹਨ | ਇਸ ਸਮੇਂ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ 'ਤੇ ਫੇ੍ਹਲ ਹੋ ਚੁੱਕੀ ਹੈ, ਪੰਜਾਬ ਦਾ ਮੁੱਖ ਮੰਤਰੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਗਿਆ ਹੈ, ਸਰਕਾਰ ਨੂੰ ਦਿੱਲੀ ਤੋਂ ਹਾਰੇ ਹੋਏ ਲੋਕ ਚਲਾ ਰਹੇ ਹਨ ਜਿਸ ਕਰਕੇ ਪੰਜਾਬ ਦੇ ਲੋਕਾਂ ਦੀ ਬੁਰੀ ਹਾਲਤ ਹੋਈ ਪਈ ਹੈ | ਇਸ ਸਮੇਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬੰਗਾ ਦੀ ਚੋਣ ਕੀਤੀ ਗਈ ਜਿਸ ਵਿੱਚ ਈਸ਼ਵਰੀ ਦੇਵੀ ਨੂੰ ਬਲਾਕ ਪ੍ਰਧਾਨ, ਕਮਲਜੀਤ ਕੌਰ ਤੇ ਅਮਰਜੀਤ ਕੌਰ ਨੂੰ ਮੀਤ ਪ੍ਰਧਾਨ, ਸੁਰਿੰਦਰ ਕੌਰ ਨੂੰ ਜਨਰਲ ਸਕੱਤਰ, ਮਨਜੀਤ ਕੌਰ ਨੂੰ ਵਿੱਤ ਸਕੱਤਰ, ਨਵਨੀਤ ਅਤੇ ਸੋਨੀਆ ਨੂੰ ਸਹਾਇਕ ਸਕੱਤਰ ਚੁਣਿਆ ਗਿਆ |

Ad Position 22
No active advertisement
ਪਿਛਲੀ ਖ਼ਬਰ -ਅਪਰਾਧਨਾਮਾ- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵੱਖ-ਵੱਖ ਮਾਮਲੇ ਦਰਜ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ <br/>
Ad Position 24