ਗੜ੍ਹਦੀਵਾਲਾ, 3 ਨਵੰਬਰ (ਚੱਗਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਸਟੇਟ ਐਵਾਰਡੀ ਤਰਸੇਮ ਸਿੰਘ ਧੁੱਗਾ ਦੀ ਪ੍ਰੇਰਨਾ ਸਦਕਾ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੇ ਗੁਰਬਾਣੀ ਕੰਠ ਅਤੇ ਦਸਤਾਰ ਸਜਾਓ ਮੁਕਾਬਲੇ ਕਰਵਾਏ ਗਏ, ਜਿਸ 'ਚ ਇਲਾਕੇ ਦੇ ਇਕ ਦਰਜਨ ਦੇ ਕਰੀਬ ਸਕੂਲਾਂ ਦੇ 154 ਦੇ ਕਰੀਬ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਮੁਕਾਬਲਿਆਂ ਦੌਰਾਨ ਦਸਤਾਰ ਸਜਾਉਣ ਦੇ ਪਹਿਲੇ ਦਰਜੇ 'ਚ ਜੈਪ੍ਰੀਤ ਸਿੰਘ ਨੇ ਪਹਿਲਾ, ਚਰਨਜੋਤ ਸਿੰਘ ਨੇ ਦੂਜਾ ਅਤੇ ਗੁਰਮਨਜੋਤ ਸਿੰਘ ਨੇ ਤੀਜਾ ਸਥਾਨ | ਦੂਜੇ ਦਰਜੇ 'ਚ ਅਕਾਸ਼ਵੀਰ ਸਿੰਘ ਨੇ ਪਹਿਲਾ, ਰੋਹਿਤ ਸਿੰਘ ਨੇ ਦੂਜਾ ਤੇ ਯੁਵਰਾਜ ਸਿੰਘ ਤੇ ਜਸ਼ਨ ਸਿੰਘ ਨੇ ਬ੍ਰੇਕਟਡ ਤੀਜਾ ਸਥਾਨ ਮੱਲਿਆ | ਇਸੇ ਤਰ੍ਹਾਂ ਗੁਰਬਾਣੀ ਕੰਠ ਮੁਕਾਬਲੇ ਦੇ ਪਹਿਲੇ ਦਰਜੇ 'ਚ ਜੋਧਵੀਰ ਸਿੰਘ ਨੇ ਪਹਿਲਾ, ਦੇਵਜੀਤ ਸਿੰਘ ਨੇ ਦੂਜਾ ਅਤੇ ਪ੍ਰਭਜੋਤ ਸਿੰਘ ਤੇ ਹਰਮਨਪ੍ਰੀਤ ਕੌਰ ਨੇ ਬ੍ਰੇਕਟਡ ਤੀਸਰਾ ਸਥਾਨ | ਜਦਕਿ ਦੂਸਰੇ ਦਰਜੇ 'ਚ ਦਮਨਜੋਤ ਕੌਰ ਨੇ ਪਹਿਲਾ, ਜਪੁਜੀਪ੍ਰੀਤ ਕੌਰ ਨੇ ਦੂਜਾ ਅਤੇ ਕਿਰਤਾਰਥ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਧੁੱਗਾ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਭਾਈ ਗੁਰਦੀਪ ਸਿੰਘ ਗੜ੍ਹਦੀਵਾਲਾ, ਭਾਈ ਰਾਜਵੀਰ ਸਿੰਘ, ਭਾਈ ਹਰਪਿੰਦਰ ਸਿੰਘ ਨੇ ਗੁਰਬਾਣੀ ਕੰਠ ਮੁਕਾਬਲੇ ਅਤੇ ਸੰਦੀਪ ਸਿੰਘ ਢੱਟ ਅਤੇ ਹਰਵਿੰਦਰ ਸਿੰਘ ਬਾਹਲਾ ਨੇ ਦਸਤਾਰ ਸਜਾਓ ਮੁਕਾਬਲੇ ਵਿਚ ਜੱਜਮੈਂਟ ਦੀ ਭੂਮਿਕਾ ਨਿਭਾਈ, ਜਦਕਿ ਲੈਕ. ਬਲਕਾਰ ਸਿੰਘ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ | ਆਖੀਰ ਵਿਚ ਸਕੂਲ ਦੇ ਪਿ੍ੰ. ਅਰਵਿੰਦਰ ਕੌਰ ਗਿੱਲ ਨੇ ਮੁੱਖ ਮਹਿਮਾਨ ਸਮੇਤ ਸਾਰਿਆਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਇਨ੍ਹਾਂ ਬੱਚਿਆ ਨੂੰ ਨਕਦ ਰਾਸ਼ੀ ਤੇ ਯਾਦਗਾਰੀ ਚਿੰਨ੍ਹ ਸਵ. ਸੰਤੋਖ ਸਿੰਘ ਤੋਖੀ ਮਾਨਗੜ੍ਹ ਦੀ ਯਾਦ 'ਚ ਉਨ੍ਹਾਂ ਦੇ ਪਰਿਵਾਰ ਵਲੋਂ ਦਿੱਤੇ ਗਏ | ਇਸ ਮੌਕੇ ਸਕੂਲ ਦੇ ਮੀਤ ਪ੍ਰਧਾਨ ਇਕਬਾਲ ਸਿੰਘ ਬਾਹਗਾ, ਧਾਰਮਿਕ ਅਧਿਆਪਕ ਭਾਈ ਹਰਪਾਲ ਸਿੰਘ, ਰਸ਼ਪਾਲ ਸਿੰਘ ਸਹੋਤਾ ਸਮੇਤ ਸਕੂਲ ਦਾ ਸਮੂਹ ਸਟਾਫ, ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ |