15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਪੰਜਾਬ ਦੀਆਂ ਔਰਤਾਂ ਜਲਦੀ ਹੀ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੀਆਂ-ਸੇਠੀ <br/>

Ad Position 21
No active advertisement
ਅਜੀਤ ਡੈਸਕ 22-11-2025
ਹੁਸ਼ਿਆਰਪੁਰ, 21 ਨਵੰਬਰ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਕੀਤੇ ਝੂਠੇ ਵਾਅਦਿਆਂ ਅਤੇ ਔਰਤਾਂ 'ਤੇ ਹੋ ਰਹੇ ਸ਼ੋਸ਼ਣ ਖਿਲਾਫ਼ ਪੰਜਾਬ ਦੀਆਂ ਔਰਤਾਂ ਜਲਦੀ ਹੀ ਪੰਜਾਬ ਭਾਜਪਾ ਮਹਿਲਾ ਮੋਰਚੇ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨਗੀਆਂ | ਇਹ ਪ੍ਰਗਟਾਵਾ ਮੋਰਚੇ ਦੀ ਸੂਬਾ ਸਕੱਤਰ ਮੀਨੂ ਸੇਠੀ ਨੇ ਅੱਜ ਇੱਥੇ ਮੋਰਚੇ ਦੀ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਸੂਬੇ ਦੀਆਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਜਿ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ ਜਿਸ ਕਰਕੇ ਔਰਤਾਂ ਅੰਦਰ ਭਾਰੀ ਰੋਸ ਹੈ | ਉਨ੍ਹ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੇ ਮੰਤਰੀ ਤੇ ਨੇਤਾਵਾਂ ਵਲੋਂ ਔਰਤਾਂ ਨੂੰ ਅਕਸਰ ਅਪਮਾਨਿਤ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਜ਼ 'ਤੇ ਹੁਣ ਪੰਜਾਬ ਦੀਆਂ ਔਰਤਾਂ ਨੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਬਾ 'ਚੋਂ ਚੱਲਦਾ ਕਰਨ ਦਾ ਮਨ ਬਣਾ ਲਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਔਰਤਾਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਮਾਨ ਸਰਕਾਰ ਨੂੰ ਸਬਕ ਸਿਖਾਉਣਗੀਆਂ | ਇਸ ਮੌਕੇ ਭਾਜਪਾ ਜ਼ਿਲ੍ਹਾ ਮੋਰਚੇ ਦੀ ਪ੍ਰਧਾਨ ਸੰਤੋਸ਼ ਵਸ਼ਿਸ਼ਟ, ਕੁਲਵੰਤ ਕੌਰ, ਤਿ੍ਸ਼ਲਾ ਸ਼ਰਮਾ, ਨਰਿੰਦਰ ਕੌਰ, ਬਿੰਦੂ ਸੂਦ, ਗੁਰਮਿੰਦਰ ਕੌਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਡੇਂਗੂ ਸੰਬੰਧੀ 2346 ਘਰਾਂ ਦੀ ਜਾਂਚ, 48 ਘਰਾਂ 'ਚ ਲਾਰਵਾ ਮਿਲਿਆ <br/> ਅਗਲੀ ਖ਼ਬਰ ਮਾਡਰਨ ਗਰੁੱਪ ਆਫ਼ ਕਾਲਜਿਜ਼ ਪੰਡੋਰੀ ਭਗਤ ਵਿਖੇ 10ਵਾਂ ਸਥਾਪਨਾ ਦਿਵਸ ਮਨਾਇਆ
Ad Position 24