14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

350 ਸਾਲਾ ਸ਼ਹੀਦੀ ਸ਼ਤਾਬਦੀ ਤੇ ਗੁਰਿਆਈ ਦਿਵਸ ਨੂੰ ਸਮਰਪਿਤ ਹੁਸ਼ਿਆਰਪੁਰ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 22-11-2025
ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਤੋਂ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ 'ਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ 'ਚ ਆਰੰਭ ਹੋਇਆ, ਜੋ ਘੰਟਾ ਘਰ ਚੌਂਕ, ਕਮਾਲਪੁਰ ਚੌਂਕ, ਪ੍ਰਭਾਤ ਚੌਂਕ, ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਂਕ, ਗੁਰਦੁਆਰਾ ਕਲਗ਼ੀਧਰ ਚਰਨ ਪਾਵਨ ਰੌਸ਼ਨ ਗਰਾਊਾਡ, ਗੁਰਦੁਆਰਾ ਡੇਰਾ ਹਰੀ ਭਗਤਪੁਰਾ ਮਾਡਲ ਟਾਊਨ, ਗੁਰਦੁਆਰਾ ਹੋਤੀ ਮਰਦਾਨ, ਖ਼ਾਨਪੁਰੀ ਗੇਟ, ਐਸ.ਡੀ. ਸਕੂਲ, ਕਣਕ ਮੰਡੀ ਚੌਂਕ, ਬਹਾਦਰਪੁਰ ਚੌਂਕ, ਸ਼ਿਮਲਾ ਪਹਾੜੀ ਚੌਂਕ, ਮਾਲ ਰੋਡ, ਸਦਰ ਥਾਣਾ ਚੌਂਕ, ਮਾਹਿਲਪੁਰ ਅੱਡਾ, ਸੈਸ਼ਨ ਚੌਂਕ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਵੱਖ-ਵੱਖ ਰਾਗੀ ਜਥਿਆਂ ਤੇ ਪ੍ਰਚਾਰਕਾਂ ਵਲੋਂ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਤੇ ਗੁਰਇਤਿਹਾਸ ਰਾਹੀਂ ਨਿਹਾਲ ਕੀਤਾ ਗਿਆ | ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ 'ਤੇ ਫੁੱਲਾਂ ਦੀ ਵਰਖਾ ਕਰਕੇ ਅਤੇ ਸੁੰਦਰ ਗੇਟ ਬਣਾ ਕੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸੰਗਤਾਂ ਦੇ ਛਕਣ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ | ਇਸ ਮੌਕੇ ਗੱਤਕਾ ਪਾਰਟੀ ਦੇ ਨੌਜਵਾਨਾਂ ਵਲੋਂ ਗੱਤਕੇ ਦੇ ਜੌਹਰ ਦਿਖਾਏ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮਹੰਤ ਪਿ੍ਤਪਾਲ ਸਿੰਘ ਸੇਵਾਪੰਥੀ ਮਿੱਠਾ ਟਿਵਾਣਾ, ਮਹੰਤ ਰਮਿੰਦਰ ਦਾਸ ਮੁਖੀ ਡੇਰਾ ਬਾਬਾ ਚਰਨਸ਼ਾਹ, ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਤਰਨਾ ਦਲ, ਬਾਬਾ ਤਰਲੋਚਨ ਸਿੰਘ ਡੇਰਾ ਵਿਰੱਕਤਾਂ, ਸੰਤ ਕਰਮਜੀਤ ਸਿੰਘ ਟਿੱਬਾ ਸਾਹਿਬ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਮੇਅਰ ਸੁਰਿੰਦਰ ਕੁਮਾਰ, ਬੀਬੀ ਦਵਿੰਦਰ ਕੌਰ ਔਲਖ਼ ਚੇਅਰਪਰਸਨ ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ, ਐਸ.ਡੀ.ਐਮ. ਗੁਰਸਿਮਰਨਜੀਤ ਕੌਰ, ਆਗਿਆਪਾਲ ਸਿੰਘ ਸਾਹਨੀ, ਕੁਲਵਿੰਦਰ ਸਿੰਘ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਲਤਾ ਸੈਣੀ, ਡਿਪਟੀ ਮੇਅਰ ਰਣਜੀਤਾ ਚੌਧਰੀ, ਸਤਵੰਤ ਸਿੰਘ ਸਿਆਣ, ਅਵਤਾਰ ਸਿੰਘ ਲਾਇਲ, ਚਰਨਜੀਤ ਸਿੰਘ, ਮਾ: ਉਜਾਗਰ ਸਿੰਘ ਲਾਵੀਆ, ਪਿ੍ੰ: ਪਰਮਜੀਤ ਸਿੰਘ ਮਾਣਕੂ, ਐਡ: ਮਨਿੰਦਰਪਾਲ ਸਿੰਘ, ਸਤਵਿੰਦਰ ਸਿੰਘ ਵਾਲੀਆ, ਹਰਚੰਦ ਸਿੰਘ, ਬਲਵਿੰਦਰ ਸਿੰਘ, ਜਗਜੀਤ ਸਿੰਘ, ਗੁਰਕੀਰਤ ਪ੍ਰਤਾਪ ਸਿੰਘ, ਜਸਵੰਤ ਸਿੰਘ, ਜਸਪਾਲ ਸਿੰਘ ਭੰਬਰਾ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਪਵਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਪ੍ਰਧਾਨ ਸਿੱਖ ਵੈੱਲਫੇਅਰ ਸੁਸਾਇਟੀ, ਅਵਤਾਰ ਸਿੰਘ ਜੌਹਲ ਸਾਬਕਾ ਚੇਅਰਮੈਨ, ਬਰਿੰਦਰ ਸਿੰਘ ਪਰਮਾਰ, ਜਸਵੀਰ ਸਿੰਘ, ਜਸਪਾਲ ਸਿੰਘ, ਅਮਰੀਕ ਸਿੰਘ, ਕਮਲਜੀਤ ਸਿੰਘ ਭੁਪਾ, ਸਵਰਨ ਸਿੰਘ ਵੇਰਕਾ, ਸਾਬਕਾ ਮੇਅਰ ਸ਼ਿਵ ਸੂਦ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੜਕਾਂ 'ਤੇ ਪਏ ਟੋਟਿਆਂ ਨੂੰ ਬੰਦ ਕਰਨ ਦੀ ਬਜਾਏ ਨਗਰ ਕੌਂਸਲ ਨੇ ਬੰਨੀ ਅੱਖਾਂ 'ਤੇ ਪੱਟੀ <br/> ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਡੇਂਗੂ ਸੰਬੰਧੀ 2346 ਘਰਾਂ ਦੀ ਜਾਂਚ, 48 ਘਰਾਂ 'ਚ ਲਾਰਵਾ ਮਿਲਿਆ <br/>
Ad Position 24