12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਵਿਧਾਇਕ ਘੁੰਮਣ ਦੀ ਅਗਵਾਈ ਹੇਠ ਦਸੂਹਾ ਵਿਖੇ ਸ਼ਾਨਦਾਰ ਸਵਾਗਤ

Ad Position 21
No active advertisement
ਅਜੀਤ ਡੈਸਕ 22-11-2025
ਦਸੂਹਾ, 21 ਨਵੰਬਰ (ਭੁੱਲਰ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਅਲੌਕਿਕ ਇਤਿਹਾਸਕ ਨਗਰ ਕੀਰਤਨ ਦਾ ਦਸੂਹਾ ਵਿਖੇ ਪਹੁੰਚਣ 'ਤੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਵੱਖ ਵੱਖ ਪਿੰਡਾਂ ਦੀਆਂ ਸੰਗਤਾਂ, ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ, ਮੈਂਬਰ ਪਾਰਲੀਮੈਂਟ ਡਾਕਟਰ ਰਾਜ ਕੁਮਾਰ ਚੱਬੇਵਾਲ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ੍ਰੀਮਤੀ ਆਸ਼ਿਕਾ ਜੈਨ, ਐਸ.ਡੀ.ਐਮ. ਕਮਲਜੀਤ ਸਿੰਘ ਅਤੇ ਹੋਰ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ | ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਦਸੂਹਾ ਵਿਚ ਮੁਕੇਰੀਆਂ ਤੋਂ ਦਾਖ਼ਲ ਹੋ ਕਿ ਉੱਚੀ ਬੱਸੀ, ਚੱਕ ਕਾਸਮ, ਗੁਰਦੁਆਰਾ ਨਾਨਕ ਦਰਬਾਰ, ਹਾਜੀਪੁਰ ਚੌਕ ਪਹੁੰਚਿਆ ਜਿੱਥੋਂ ਬਲੱਗਣ ਚੌਂਕ 'ਚੋਂ ਹੁੰਦਾ ਹੋਇਆ ਪਿੰਡ ਬਾਜਵਾ ਪਿੰਡ ਰੰਧਾਵਾ ਤੋਂ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਪਹੁੰਚਿਆ | ਵਿਧਾਇਕ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਹੀ ਖ਼ੁਸ਼ਕਿਸਮਤ ਸਮਝਦੇ ਹਨ ਕਿ ਪੰਜਾਬ ਸਰਕਾਰ ਗੁਰੂ ਸਾਹਿਬ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਮਨਾ ਰਹੀ ਹੈ | ਉਨ੍ਹਾਂ ਗੁਰੂ ਸਾਹਿਬਾਨ ਦੇ ਤਿਆਗ ਤੇ ਬਲੀਦਾਨ ਅੱਗੇ ਸਿਰ ਝੁਕਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਨੂੰ ਅਗਲੀ ਪੀੜੀ ਤੱਕ ਪਹੁੰਚਾਉਣਾ ਬੇਹੱਦ ਜ਼ਰੂਰੀ ਹੈ, ਜਿਸ ਤਹਿਤ ਪੰਜਾਬ ਸਰਕਾਰ ਨੇ ਸਕੂਲਾਂ 'ਚ ਬੱਚਿਆਂ ਨੂੰ ਗੁਰੂ ਸਾਹਿਬ ਦੇ ਸਮੁੱਚੇ ਜੀਵਨ ਤੇ ਉਨ੍ਹਾਂ ਦੇ ਫ਼ਲਸਫ਼ੇ ਤੋਂ ਜਾਣੂੰ ਕਰਵਾਉਣ ਲਈ ਇਕ ਪੂਰਾ ਵਿਸ਼ਾ ਪੜ੍ਹਾਉਣ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਸ ਇਤਿਹਾਸਕ ਮੌਕੇ 'ਤੇ ਸ਼ਹਿਰ ਵਿਚ ਸਫ਼ਾਈ, ਸੁਰੱਖਿਆ, ਟਰੈਫ਼ਿਕ ਪ੍ਰਬੰਧਨ ਅਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਗਈ ਹੈ | ਉਨ੍ਹਾਂ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਸਵਾਗਤ ਪ੍ਰਬੰਧਾਂ, ਲੰਗਰ, ਪੀਣ ਵਾਲੇ ਪਾਣੀ, ਡਾਕਟਰੀ ਸਹਾਇਤਾ ਅਤੇ ਹੋਰ ਕੀਤੇ ਪ੍ਰਬੰਧਾਂ ਸਬੰਧੀ ਤਹਿ ਦਿਲੋਂ ਧੰਨਵਾਦ ਕੀਤਾ | ਵਿਧਾਇਕ ਨੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਵੀ ਕੀਤਾ ਅਤੇ ਉਨ੍ਹਾਂ ਦੀ ਸੇਵਾ ਭਾਵਨਾ ਦੀ ਪ੍ਰਸੰਸਾ ਕੀਤੀ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਸਮਾਜ ਵਿਚ ਭਾਈਚਾਰੇ ਅਤੇ ਸਦਭਾਵਨਾ ਦਾ ਸੰਦੇਸ਼ ਫੈਲਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ | ਇਸ ਮੌਕੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਟੱਕਰ ਸਾਹਿਬ, ਹਾਜੀਪੁਰ ਚੌਂਕ ਦਸੂਹਾ, ਬਲੱਗਣ ਚੌਂਕ, ਹੁਸ਼ਿਆਰਪੁਰ ਚੁੰਗੀ ਤੋਂ ਇਲਾਵਾ ਹੋਰ ਵੱਖ-ਵੱਖ ਸਥਾਨਾਂ 'ਤੇ ਸੰਗਤਾਂ ਵਲੋਂ ਦੀਵਾਨ ਸਜਾਏ ਗਏ ਤੇ ਲੰਗਰ ਲਗਾਏ ਗਏ | ਵੱਖ-ਵੱਖ ਚੌਂਕਾਂ ਵਿਚ ਢਾਡੀ ਜਥਿਆਂ ਵੱਲੋਂ ਵਾਰਾ ਪੇਸ਼ ਕੀਤੀਆਂ ਜਾ ਰਹੀਆਂ ਸਨ ਤੇ ਸੰਗਤਾਂ ਦੇ ਇਕੱਠ ਠਾਠਾਂ ਮਾਰ ਰਹੇ ਸੀ | ਸੰਗਤਾਂ ਵੱਲੋਂ ਦੁਪਹਿਰ ਤੋਂ ਹੀ ਸੜਕਾਂ ਦੇ ਆਲੇ-ਦੁਆਲੇ ਇਕੱਤਰ ਹੋ ਕੇ ਨਗਰ ਕੀਰਤਨ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਸੀ ਇਸ ਮੌਕੇ ਦਸਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਦੇ ਪ੍ਰਧਾਨ ਕਮਲਦੀਪ ਸਿੰਘ ਵਿਰਦੀ ਦੀ ਅਗਵਾਈ ਹੇਠ ਚਾਹ, ਪਕੌੜਿਆਂ ਦਾ ਲੰਗਰ ਵੀ ਲਗਾਇਆ ਗਿਆ ਜਦਕਿ ਵੱਖ-ਵੱਖ ਥਾਵਾਂ 'ਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਵੱਡੀ ਪੱਧਰ 'ਤੇ ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਲੰਗਰ ਲਗਾਏ ਗਏ ਤੇ ਸਮਾਪਤੀ ਗੇਟ ਬਣਾਏ ਗਏ | ਇਸ ਮੌਕੇ ਪ੍ਰਧਾਨ ਜਗਮੋਹਨ ਸਿੰਘ ਬੱਬੂ ਘੁੰਮਣ ਨੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਵਿਜੇ ਸ਼ਰਮਾ ਮੈਨੇਜਿੰਗ ਡਾਇਰੈਕਟਰ ਵਿਜੇ ਮਾਲ, ਦਿਲਬਾਗ ਸਿੰਘ ਗਲੋਵਾਲ, ਨਿਰਮਲ ਸਿੰਘ ਮੀਆਂ ਦਾ ਪਿੰਡ, ਬਲਕਾਰ ਸਿੰਘ ਪੰਨੂ, ਗੁਰਪ੍ਰੀਤ ਸਿੰਘ ਲਵਲੀ, ਕਮਲਦੀਪ ਸਿੰਘ ਵਿਰਦੀ, ਕੌਂਸਲਰ ਅਮਰਪ੍ਰੀਤ ਸਿੰਘ ਸੋਨੰੂ ਖ਼ਾਲਸਾ ਮੀਤ ਪ੍ਰਧਾਨ ਨਗਰ ਕੌਂਸਲ ਦਸੂਹਾ, ਨੰਬਰਦਾਰ ਹਰਵਿੰਦਰ ਸਿੰਘ ਕਾਹਲੋਂ, ਸਰਬਜੀਤ ਸਿੰਘ ਕਾਹਲੋਂ, ਹਰਮਿੰਦਰ ਸਿੰਘ, ਪ੍ਰਦੀਪ ਸਿੰਘ ਢਿੱਲੋਂ, ਬਾਬਾ ਮਨਜੀਤ ਸ਼ਾਹ, ਤਰਸੇਮ ਸਿੰਘ ਹਰਦੋਥਲਾ, ਅਵਤਾਰ ਸਿੰਘ ਰੀਹਲ, ਦਲਵਿੰਦਰ ਸਿੰਘ ਬੋਦਲ, ਈ. ਓ. ਕਮਲਜਿੰਦਰ ਸਿੰਘ, ਚੇਅਰਮੈਨ ਕੇ. ਪੀ. ਸੰਧੂ, ਅਮਰੀਕ ਸਿੰਘ ਗੱਗੀ, ਦੀਦਾਰ ਸਿੰਘ ਕਾਲਾ ਪ੍ਰਧਾਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ, ਮਨਦੀਪ ਸਿੰਘ ਢੀਂਡਸਾ ਪ੍ਰਧਾਨ ਮੀਰੀ-ਪੀਰੀ ਸੇਵਾ ਸੋਸਾਇਟੀ ਸ਼੍ਰੀ ਗਰਨਾ ਸਾਹਿਬ, ਕੁਲਵਿੰਦਰ ਸਿੰਘ ਓਡਰਾ, ਬਲਜੀਤ ਸਿੰਘ ਕਲਸੀ, ਐਡਵੋਕੇਟ ਹਰਮਨਜੀਤ ਸਿੰਘ, ਦਵਿੰਦਰ ਸਿੰਘ ਟੀਟੂ, ਸਤਪਾਲ ਸਿੰਘ ਪੰਮਾ, ਹਰਪਾਲ ਸਿੰਘ ਦਸੂਹਾ, ਮਨਜੀਤ ਸਿੰਘ ਕੁਠਾਣਾ, ਲਖਵਿੰਦਰ ਸਿੰਘ ਕੈਰੇ, ਜਸਵਿੰਦਰ ਸਿੰਘ ਭੂਸ਼ਾ, ਜਸਕਰਨ ਸਿੰਘ ਭੂਸ਼ਾ, ਅਮਰਪ੍ਰੀਤ ਸਿੰਘ ਖ਼ਾਲਸਾ, ਅਮਰਜੀਤ ਸਿੰਘ, ਰੇਂਜ ਅਫ਼ਸਰ ਕਪਿਲ ਦੇਵ, ਬੀ.ਡੀ.ਪੀ.ਓ. ਗੁਰਮੀਤ ਸਿੰਘ ਚਾਹਲ, ਡੀ.ਐਸ.ਪੀ. ਬਲਵਿੰਦਰ ਸਿੰਘ ਜੌੜਾ, ਸੰਦੀਪ ਸਿੰਘ ਬੇਰਸ਼ਾ, ਲਖਬੀਰ ਕੌਰ ਖੇੜਾ ਕੋਟਲੀ, ਕੌਂਸਲਰ ਪ੍ਰਭਜੋਤ ਕੌਰ ਖੇੜਾ ਕੋਟਲੀ, ਜਤਿੰਦਰ ਕੌਰ ਠੁਕਰਾਲ, ਨਿਰਮਲਜੀਤ ਕੌਰ, ਇਕਬਾਲ ਕੌਰ ਝਿੰਗੜ, ਸੀਤਲ ਕੌਰ ਬੋਦਲ, ਹਰਮਨ ਪ੍ਰੀਤ ਕੌਰ ਝਿੰਗੜ ਕਲਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਰਸਿੰਗਜ਼ ਇੰਪਲਾਈਜ਼ ਐਸੋਸੀਏਸ਼ਨ ਵਲੋਂ ਰੋਸ ਰੈਲੀ 26 ਨੂੰ <br/> ਅਗਲੀ ਖ਼ਬਰ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ <br/>
Ad Position 24