11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸ਼ਹੀਦੀ ਸ਼ਤਾਬਦੀ ਸੰਬੰਧੀ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਧਾਰਮਿਕ ਸਮਾਗਮ <br/>

Ad Position 21
No active advertisement
ਅਜੀਤ ਡੈਸਕ 22-11-2025
ਟਾਂਡਾ ਉੜਮੁੜ, 21 ਨਵੰਬਰ (ਭਗਵਾਨ ਸਿੰਘ ਸੈਣੀ)- ਬਲਾਕ ਟਾਂਡਾ ਅਧੀਨ ਪੈਂਦੇ ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਇਆ ਗਿਆ | ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਦੇ ਮੁਖੀ ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਾਬਾ ਹਰਪ੍ਰੀਤ ਸਿੰਘ ਅਤੇ ਬਾਬਾ ਕੁਲਦੀਪ ਸਿੰਘ ਦੀ ਦੇਖ-ਰੇਖ 'ਚ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਆਰੰਭ ਕਰਵਾਏ ਗਏ 7 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਖੁੱਲੇ ਦੀਵਾਨ ਹਾਲ ਵਿਖੇ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥੇ ਬਾਬਾ ਹਰਭਜਨ ਸਿੰਘ ਸੋਤਲੇ ਵਾਲੇ, ਭਾਈ ਅਮਨਦੀਪ ਸਿੰਘ ਲੁਧਿਆਣੇ ਵਾਲਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਬਾਬਾ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਨੇ ਜਬਰ ਜੁਲਮ ਦਾ ਡੱਟ ਕੇ ਮੁਕਾਬਲਾ ਕੀਤਾ ਅਤੇ ਆਪਣੀ ਸ਼ਹਾਦਤ ਦੇ ਕੇ ਮਜਲੂਮਾਂ ਦੀ ਰੱਖਿਆ ਕੀਤੀ | ਇਸ ਮੌਕੇ ਬਾਬਾ ਕੁਲਦੀਪ ਸਿੰਘ ਨੇ ਜਿਥੇ ਆਈਆਂ ਹੋਈਆਂ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਉਥੇ ਧਾਰਮਿਕ ਸਮਾਗਮ 'ਚ ਵੱਡੀ ਗਿਣਤੀ ਸ਼ਾਮਿਲ ਹੋਈਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ | ਇਸ ਮੌਕੇ ਵੇਵਜ਼ ਹਸਪਤਾਲ ਦੇ ਐਮ ਡੀ. ਡਾ. ਲਵਪ੍ਰੀਤ ਸਿੰਘ ਪਾਬਲਾ ਦੀ ਟੀਮ ਵਲੋਂ ਮੁਫਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ ਜਿਸ ਵਿਚ ਕਰੀਬ 150 ਵਿਅਕਤੀਆਂ ਦਾ ਚੈਕਅੱਪ ਕੀਤਾ ਅਤੇ ਮੁਫਤ ਦਵਾਈਆਂ ਵੀ ਦਿੱਤੀਆਂ | ਇਸ ਮੌਕੇ ਵੱਡੀ ਗਿਣਤੀ 'ਚ ਇਲਾਕੇ ਦੀ ਸਾਥ ਸੰਗਤ ਨੇ ਆਪਣੀ ਹਾਜਰੀ ਲਗਵਾਈ |

Ad Position 22
No active advertisement
ਪਿਛਲੀ ਖ਼ਬਰ ਧਾਮੀ ਤੇ ਹੋਰਾਂ ਨੇ ਮਨਜੀਤ ਸਿੰਘ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਗੌਰੀਸ਼ ਨੂੰ ਕੈਨੇਡਾ ਵਿਜ਼ਟਰ ਵੀਜ਼ਾ ਮਿਲਿਆ
Ad Position 24