ਭੰਗਾਲਾ, 21 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਧੰਨ-ਧੰਨ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਸਬੰਧੀ 350 ਸਾਲਾ ਸ਼ਹੀਦੀ ਸਮਾਗਮ 23 ਨਵੰਬਰ ਦਿਨ ਐਤਵਾਰ ਪਿੰਡ ਬੋਹੜਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਬੱਚਿਆਂ ਵੱਲੋਂ ਸ਼ਬਦ ਕੀਰਤਨ ਹੋਵੇਗਾ ਅਤੇ ਬਾਅਦ ਵਿਚ ਕੀਰਤਨੀ ਸਿੰਘਾਂ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਜਾਵੇਗਾ ਅਤੇ ਗੁਰੂ ਘਰ ਵਿਖੇ ਸੁਖਮਮੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਕਟਰ ਹਰਤਰਨ ਪਾਲ ਸਿੰਘ ਸਾਬਕਾ ਡਿਪਟੀ ਡਾਇਰੈਕਟਰ ਖੇਤੀਬਾੜੀ ਨੇ ਦੱਸਿਆ ਕਿ ਸਮੂਹ ਨਗਰ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਇਹ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਆਈਆਂ ਹੋਈਆਂ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤੇਗਾ | ਉਨ੍ਹਾਂ ਸਮੂਹ ਸੰਗਤਾਂ ਨੂੰ ਇਸ ਸਮਾਗਮ 'ਚ ਹਾਜ਼ਰੀ ਭਰਨ ਦੀ ਬੇਨਤੀ ਕੀਤੀ |