03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਬੀਰਮਪੁਰ ਸੜਕ ਦੀ ਰਿਪੇਅਰ ਸ਼ੁਰੂ ਨਾ ਹੋਣ ਨੂੰ ਲੈ ਕੇ ਨਾਅਰੇਬਾਜ਼ੀ <br/>

Ad Position 21
No active advertisement
ਅਜੀਤ ਡੈਸਕ 23-11-2025
ਗੜ੍ਹਸ਼ੰਕਰ, 22 ਨਵੰਬਰ (ਧਾਲੀਵਾਲ)-ਸੀਵਰੇਜ ਪਾਉਣ ਲਈ ਪੁੱਟੀ ਗਈ ਬੀਰਮਪੁਰ ਸੰਪਰਕ ਸੜਕ ਦੀ ਰਿਪੇਅਰ ਨਾ ਕੀਤੇ ਜਾਣ ਕਾਰਨ ਲੋਕਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ | ਵਿਕਾਸ ਮੰਚ ਗੜ੍ਹਸ਼ੰਕਰ ਵੱਲੋਂ ਮਹਿੰਦਰ ਸਿੰਘ ਦੀ ਅਗਵਾਈ ਹੇਠ ਇਕੱਠੇ ਹੋ ਕੇ ਸੜਕ ਦੀ ਰਿਪੇਅਰ ਨਾ ਹੋਣ ਦੇ ਰੋਸ ਵਜੋਂ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਵਿਕਾਸ ਮੰਚ ਦੇ ਪ੍ਰਧਾਨ ਕੁਲਵਿੰਦਰ ਸੰਘਾ ਅਤੇ ਦਰਸ਼ਨ ਸਿੰਘ ਮੱਟੂ ਨੇ ਬੋਲਦਿਆਂ ਕਿਹਾ ਕਿ ਬੀਰਮਪੁਰ ਸੰਪਰਕ ਸੜਕ ਮਿੰਨੀ ਬਾਈਪਾਸ ਦਾ ਕੰਮ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਖਸਤਾ ਹਾਲਤ ਚਲੀ ਆ ਰਹੀ ਹੈ ਜਿਸ ਕਾਰਨ ਬੀਰਮਪੁਰ ਅਤੇ ਆਸ ਪਾਸ ਦੇ ਸ਼ਹਿਰ ਨੂੰ ਆਉਣ ਵਾਲੇ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸੇ ਤਰ੍ਹਾਂ ਸ਼ਹਿਰ ਵਿਚ ਟ੍ਰੈਫਿਕ ਜਾਮ ਹੋਣ ਸਮੇਂ ਇਸ ਸੜਕ ਦੀ ਵਰਤੋਂ ਵੀ ਪਹਿਲਾ ਅਨੁਸਾਰ ਨਹੀਂ ਹੋ ਰਹੀ | ਉਨ੍ਹਾਂ ਮੰਗ ਕੀਤੀ ਕਿ ਜਲਦ ਤੋਂ ਜਲਦ ਸੜਕ ਦੀ ਰਿਪੇਅਰ ਕਰਕੇ ਲੋਕਾਂ ਦੀ ਸਮੱਸਿਆ ਦਾ ਖ਼ਾਤਮਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸੜਕ ਦੀ ਰਿਪੇਅਰ ਨਾ ਕੀਤੀ ਤਾਂ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਵਾਸਲ ਗਰੁੱਪ ਨੇ ਹਮੇਸ਼ਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦਿੱਤੀ-ਆਸ਼ਿਕਾ ਜੈਨ <br/> ਅਗਲੀ ਖ਼ਬਰ ਦਲਿਤ ਸਮਾਜ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ - ਕੁਲਵਿੰਦਰ ਬੋਦਲ, ਬਲਜੀਤ ਸਿੰਘ
Ad Position 24
No active advertisement