03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਲੇਬਰ ਕੋਡ ਕਾਨੂੰਨ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 23-11-2025
ਗੜ੍ਹਸ਼ੰਕਰ, 22 ਨਵੰਬਰ (ਧਾਲੀਵਾਲ)-ਸਤਨੌਰ ਵਿਖੇ ਭੱਠਾ ਮਜ਼ਦੂਰ ਮਨਰੇਗਾ ਆਂਗਣਵਾੜੀ ਆਸ਼ਾ ਵਰਕਰਾਂ ਨੇ ਇਕੱਠੇ ਹੋ ਕੇ ਕੇਂਦਰ ਸਰਕਾਰ ਦੇ 4 ਲੇਬਰ ਕੋਡ ਲਾਗੂ ਕਰਨ ਲਈ ਜਾਰੀ ਕੀਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮਹਿੰਦਰ ਕੁਮਾਰ ਬੱਢੋਆਣ ਅਤੇ ਗੁਰਬਖਸ਼ ਕੌਰ ਨੇ ਕਿਹਾ ਕਿ ਇਸ ਨੋਟੀਫਿਕੇਸ਼ਨ ਰਾਹੀਂ ਮਜ਼ਦੂਰਾਂ ਦੇ ਲਹੂ ਵੀਟਵੇਂ ਸੰਘਰਸ਼ ਕਰਕੇ ਆਪਣੇ ਹੱਕ ਵਿਚ ਬਣਾਏ ਕਾਨੂੰਨ ਵਿਚੋਂ 29 ਲੇਬਰ ਕਾਨੂੰਨ ਖਤਮ ਕਰ ਦਿੱਤੇ ਗਏ ਹਨ, ਹੁਣ ਮਜ਼ਦੂਰਾਂ ਨੂੰ ਯੂਨੀਅਨ ਬਣਾਉਣ ਤੋਂ ਵੀ ਵਾਂਝਾ ਕਰ ਦਿੱਤਾ ਗਿਆ ਹੈ | ਮੋਦੀ ਸਰਕਾਰ ਜਦੋਂ ਤੋਂ ਸੱਤਾ ਵਿਚ ਆਈ ਹੈ ਲਗਾਤਾਰ ਮਜ਼ਦੂਰਾਂ, ਕਿਸਾਨਾਂ 'ਤੇ ਹਮਲੇ ਕਰ ਰਹੀ ਹੈ | ਬਾਬਾ ਸਾਹਿਬ ਦੇ ਬਣਾਏ ਸੰਵਿਧਾਨ ਅਤੇ ਘੱਟ ਗਿਣਤੀਆਂ 'ਤੇ ਹਮਲੇ ਜਾਰੀ ਹਨ | ਮੋਦੀ ਸਰਕਾਰ ਵਲੋਂ ਦੇਸ਼ ਦੇ ਪੂੰਜੀਪਤੀਆਂ, ਜਗੀਰਦਾਰਾਂ ਕਾਰਪੋਰੇਟ ਘਰਾਣਿਆਂ ਦੀ ਮਦਦ ਕੀਤੀ ਜਾ ਰਹੀ ਹੈ | ਇਸ ਮੌਕੇ ਬਲਦੇਵ ਰਾਜ, ਜੋਗਿੰਦਰ ਕੌਰ ਮੁਕੰਦਪੁਰ, ਬਖਸੀਸ਼ ਕੌਰ, ਸੁਰਿੰਦਰ ਕੌਰ, ਮੋਹਣ ਲਾਲ, ਬਲਵੀਰ ਬਿੱਲੂ, ਹਰਮੇਸ਼ ਲਾਲ, ਪੂਜਾ, ਬੇਵੀ, ਸੁਨੀਤਾ ਰਾਣਾ ਨੇ ਵੀ ਸੰਬੋਧਨ ਕੀਤਾ |

Ad Position 22
No active advertisement
ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀਨਗਰ ਤੋਂ ਸਜਾਏ ਨਗਰ ਕੀਰਤਨ ਦਾ ਗੁਰ: ਮਿੱਠਾ ਟਿਵਾਣਾ ਹੁਸ਼ਿਆਰਪੁਰ ਪਹੁੰਚਣ... ਅਗਲੀ ਖ਼ਬਰ ਵਾਸਲ ਗਰੁੱਪ ਨੇ ਹਮੇਸ਼ਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦਿੱਤੀ-ਆਸ਼ਿਕਾ ਜੈਨ <br/>
Ad Position 24
No active advertisement