ਐਮਾਂ ਮਾਂਗਟ, 22 ਨਵੰਬਰ (ਗੁਰਾਇਆ)- ਧੰਨ-ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਪਿੰਡ ਧਨੋਆ ਦੀਆ ਸੰਗਤਾਂ ਮਾਸਟਰ ਕਰਤਾਰ ਸਿੰਘ ਅਤੇ ਰਵੇਲ ਸਿੰਘ ਦੀ ਅਗਵਾਈ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਈਆਂ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਸਟਰ ਕਰਤਾਰ ਸਿੰਘ ਨੇ ਦੱਸਿਆ ਕਿ ਨਗਰ ਧਨੋਆ ਦੇ ਲਹਿੰਦੀ ਪੱਤੀ ਗੁਰਦੁਆਰਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਵਿਚ ਲਗਭਗ 65 ਪ੍ਰਾਣੀ ਸੰਗਤ ਰੂਪ ਵਿਚ ਸ੍ਰੀ ਅਨੰਦਪੁਰ ਸਾਹਿਬ ਜੀ ਨੂੰ ਚਾਲੇ ਪਾਏ | | ਉਨ੍ਹਾਂ ਦੱਸਿਆ ਕਿ ਸੰਗਤਾਂ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਹੋਰ ਸ਼ਹੀਦਾਂ ਦੇ 350ਵੇਂ ਸ਼ਹੀਦੀ ਪੁਰਬ ਨੂੰ ਲੈ ਕੇ ਵੱਡਾ ਉਤਸ਼ਾਹ ਹੈ | ਇਹ ਸ਼ਹੀਦੀ ਸਮਾਗਮਾਂ ਤੋਂ ਉਤਸ਼ਾਹਿਤ ਹੋ ਕੇ ਕਈ ਪ੍ਰਾਣੀਆਂ ਨੇ ਅੰਮਿ੍ਤਪਾਨ ਕਰਨ ਦਾ ਮਨ ਵੀ ਬਣਾ ਲਿਆ ਜੋ ਜਲਦ ਅੰਮਿ੍ਤਪਾਨ ਕਰਕੇ ਗੁਰੂ ਵਾਲੇ ਬਣਨਗੇ | ਇਸ ਮੌਕੇ ਮਾਸਟਰ ਕਰਤਾਰ ਸਿੰਘ, ਰਵੇਲ ਸਿੰਘ, ਜਗੀਰ ਸਿੰਘ, ਜਸਵੀਰ ਕੌਰ, ਹਰੀ ਸਿੰਘ, ਸਰਬਜੀਤ ਸਿੰਘ, ਗੁਰਚਰਨ ਸਿੰਘ, ਮਾਸਟਰ ਪਰਮਿੰਦਰ ਸਿੰਘ, ਸੰਤੋਖ ਸਿੰਘ, ਬੀਬੀ ਸਤਨਾਮ ਕੌਰ, ਪੁਸ਼ਪਾ ਦੇਵੀ, ਲਖਵਿੰਦਰ ਕੌਰ, ਮਨਜੀਤ ਕੌਰ, ਜਸਵੀਰ ਕੌਰ ਤੋਂ ਇਲਾਵਾ ਲਹਿੰਦੀ ਪੱਤੀ ਧਨੋਆ ਦੀਆਂ ਹੋਰ ਸੰਗਤਾਂ ਹਾਜ਼ਰ ਸਨ |